Guru Nanak Jayanti 2023: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ
Guru Nanak Jayanti 2023: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਜਿੱਥੇ ਪੂਰੀ ਦੁਨੀਆਂ ਵਿੱਚ ਸਿੱਖ ਸੰਗਤਾਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅੱਜ ਗੁਰਪੂਰਬ ਹਰ ਸਾਲ ਦੀ ਤਰ੍ਹਾਂ ਪੂਰੀ ਧੂਮਧਾਮ ਨਾਲ ਮਨਾਇਆ ਗਿਆ।
Download ABP Live App and Watch All Latest Videos
View In Appਇਸ ਨੂੰ ਲੈ ਕੇ ਤਖ਼ਤ ਸਾਹਿਬ ਤੋਂ ਅਲੋਕਿਕ ਨਗਰ ਕੀਰਤਨ ਸਜਾਇਆ ਗਿਆ। ਜਦੋਂਕਿ ਨਗਰ ਕੀਰਤਨ ਦੌਰਾਨ ਸੰਗਤਾਂ ਤੋਂ ਇਲਾਵਾ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਦੱਸ ਦਈਏ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਉਤਸਵ ਮਾਲਵੇ ਦੇ ਇਤਿਹਾਸਕ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆਂ ਜਾ ਰਿਹਾ ਹੈ।
ਇਸ ਦੇ ਸੰਦਰਭ ਵਿੱਚ ਐਤਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਆਗਵਾਈ ਵਿੱਚ ਅਲੋਕਿਕ ਨਗਰ ਕੀਰਤਨ ਸਜਾਇਆ ਗਿਆ
ਨਗਰ ਕੀਰਤਨ ਵਿੱਚ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਵਾਈ। ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀਆਂ ਵੱਲੋਂ ਰਸਮਈ ਕੀਰਤਨ ਕੀਤਾ ਗਿਆ। ਇਸ ਮੌਕੇ ਬੈਂਡ ਤੇ ਗਤਕੇ ਦੇ ਜੌਹਰ ਦਿਖਾਏ ਗਏ। ਸੰਗਤਾਂ ਵੱਲੋਂ ਨਗਰ ਕੀਰਤਨ ਦੌਰਾਨ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ।
ਉਧਰ, ਦੂਜੇ ਪਾਸੇ ਜਿੱਥੇ ਨਗਰ ਕੀਰਤਨ ਦਾ ਰਸਤੇ ਵਿੱਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਕੇ ਲੰਗਰ ਲਗਾਏ ਗਏ। ਤਖ਼ਤ ਸਾਹਿਬ ਵਿਖੇ ਸੋਮਵਾਰ ਨੂੰ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਤੇ ਵਿਸ਼ੇਸ਼ ਰੋਸ਼ਨੀ ਦੇ ਪ੍ਰਬੰਧ ਵੀ ਕੀਤਾ ਜਾਵੇਗਾ।
ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੁੜਨ ਦਾ ਸੁਨੇਹਾ ਦਿੱਤਾ ਗਿਆ।