ਪੜਚੋਲ ਕਰੋ
ਨੌਵੀਂ ਪਾਤਸ਼ਾਹੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਨ ਨਗਰ ਕੀਰਤਨ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
1/4

ਅੰਮ੍ਰਿਤਸਰ: ਨੌਵੀਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮਾਗਮਾਂ ਦੀ ਆਰੰਭਤਾ ਹੋ ਚੁੱਕੀ ਹੈ ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ।
2/4

ਇਸ ਮੌਕੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਗੁਰੂ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ ਅਤੇ ਇਸ ਵਾਰ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸ਼੍ਰੋਮਣੀ ਕਮੇਟੀ ਪੰਥਕ ਰਵਾਇਤਾਂ ਅਨੁਸਾਰ ਮਨਾ ਰਹੀ ਹੈ।
Published at : 20 Apr 2022 04:35 PM (IST)
ਹੋਰ ਵੇਖੋ





















