ਨੌਵੀਂ ਪਾਤਸ਼ਾਹੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਨ ਨਗਰ ਕੀਰਤਨ
ਅੰਮ੍ਰਿਤਸਰ: ਨੌਵੀਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮਾਗਮਾਂ ਦੀ ਆਰੰਭਤਾ ਹੋ ਚੁੱਕੀ ਹੈ ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ।
Download ABP Live App and Watch All Latest Videos
View In Appਇਸ ਮੌਕੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਗੁਰੂ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ ਅਤੇ ਇਸ ਵਾਰ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸ਼੍ਰੋਮਣੀ ਕਮੇਟੀ ਪੰਥਕ ਰਵਾਇਤਾਂ ਅਨੁਸਾਰ ਮਨਾ ਰਹੀ ਹੈ।
ਇਸ ਸਬੰਧ ਵਿਚ ਭਲਕੇ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ, ਜਿਸ ਵਿਚ ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਸੰਗਤ ਨੂੰ ਇਸ ਸਮਾਗਮ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਣ ਹੈ ਅਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਸ ਤੋਂ ਪ੍ਰੇਰਣਾ ਲੈ ਕੇ ਕੋਈ ਅਜਿਹਾ ਕਾਨੂੰਨ ਬਣਾਉਣ, ਜੋ ਕਿਸੇ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਕਰਨ ਵਾਲੇ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾ ਸਕੇ।
ਸ਼ਸਤਰਾਂ ਨਾਲ ਸ਼ੁਸ਼ੋਭਿਤ ਬੱਸ ਸੰਗਤਾਂ ਲਈ ਬਣੀ ਖਿੱਚ ਦਾ ਕੇਂਦਰ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ 401 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਸਬੰਧੀ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਗੁਰੂ ਸਾਹਿਬ ਦੇ ਸ਼ਸਤਰਾਂ ਬਸਤਰਾਂ ਵਾਲੀ ਵਿਸ਼ੇਸ਼ ਬੱਸ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਰਹੀ। ਇਸ ਬੱਸ ਵਿਚ ਨੌਵੇਂ ਅਤੇ ਦਸਵੇਂ ਪਾਤਸ਼ਾਹ ਜੀ ਨਾਲ ਸਬੰਧਤ ਸ਼ਸਤਰ ਅਤ ਹੋਰ ਨਿਸ਼ਾਨੀਆਂ ਸੁਸ਼ੋਭਿਤ ਹਨ, ਜਿਨ੍ਹਾਂ ਦੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਦਰਸ਼ਨ ਕੀਤੇ। ਦੱਸਣਯੋਗ ਹੈ ਕਿ ਇਹ ਬੱਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਇਥੇ ਲਿਆਂਦੀ ਗਈ ਹੈ।