In Pics: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਦੀਆਂ ਖਾਸ ਤਸਵੀਰਾਂ
ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਦੇ ਮਹਿਲ ਤੋਂ ਆਰੰਭ ਹੋਇਆ।
Download ABP Live App and Watch All Latest Videos
View In Appਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭਿਆ ਗਿਆ। ਇਸ ਨਗਰ ਕੀਰਤਨ ਦੀ ਸ਼ੁਰੂਆਤ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਫੁੱਲਾਂ ਦੀ ਵਰਖਾ ਅਤੇ ਰਸਤੇ 'ਚ ਫੁੱਲ ਭੇਟ ਕੀਤੇ ਗਏ।
ਨਗਰ ਕੀਰਤਨ ਦੇ ਅੱਗ ਪੰਜਾਬ ਪੁਲਿਸ ਦਾ ਬੈਂਡ ਇਸ ਦੀ ਸ਼ੋਭਾ ਵਧਾ ਰਿਹਾ ਸੀ ਅਤੇ ਸੰਗਤ ਸਤਨਾਮ ਵਾਹਿਗੁਰੂ ਦਾ ਸਿਮਰਨ ਕਰ ਰਹੀ ਸੀ। ਇਹ ਨਗਰ ਕੀਰਤਨ ਪੰਜਾਬ ਅਤੇ ਹਰਿਆਣਾ ਅਤੇ ਦਿੱਲੀ ਦੇ ਪਿੰਡਾਂ ਦੇ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ।
ਨਗਰ ਕੀਰਤਨ ਲਗਪਗ ਇੱਕ ਮਹੀਨਾ ਤਕ ਅੰਨਦਪੁਰ ਸਾਹਿਬ ਪਹੁੰਚੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅਲੌਕਿਕ ਅਤੇ ਇਤਿਹਾਸਕ ਨਗਰ ਕੀਰਤਨ ਗੁਰਦੁਆਰਾ ਗੁਰੂ ਦੇ ਮਹਿਲ ਤੋਂ ਆਰੰਭ ਹੋ ਗਿਆ ਹੈ ਜੋ ਦਿੱਲੀ ਅਤੇ ਪੰਜਾਬ ਤੋਂ ਹੁੰਦਾ ਹੋਇਆ ਅਨੰਦਪੁਰ ਸਾਹਿਬ ਸਮਾਪਤ ਹੋਵੇਗਾ।
ਇਸ ਨਗਰ ਕੀਰਤਨ ਵਿਚ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਅਤੇ ਉਨ੍ਹਾਂ ਦੁਆਰਾ ਰਚਿਤ ਗੁਰਬਾਣੀ ਬਾਰੇ ਦੱਸਿਆ ਜਾਵੇਗਾ। ਨਾਲ ਹੀ ਕੋਵਿਡ 'ਤੇ ਉਨ੍ਹਾਂ ਨੇ ਕਿਹਾ ਕਿ ਸੰਗਤ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ।
ਇਸ ਨਗਰ ਕੀਰਤਨ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਵਧਾਈ ਦਿੱਤੀ, ਜਦਕਿ ਕੋਵਿਡ ਕਰਕੇ ਉਨ੍ਹਾਂ ਨੇ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ 'ਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੋਰੋਨਾ ਸੈਂਟਰ ਦਾ ਆਗਿਆਕਾਰੀ ਪੁੱਤਰ ਹੈ ਜਿੱਥੇ ਵੀ ਉਹ ਕਹਿੰਦੇ ਹਨ ਇਹ ਉਥੇ ਹੀ ਜਾਂਦਾ ਹੈ ਕਿਉਂਕਿ ਬੰਗਾਲ ਵਿਚ ਇੰਨੀਆਂ ਵੱਡੀਆਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਸੰਗਤਾਂ ਨੇ ਇਸ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਇਸ ਨਹਿਰ ਕੀਰਤਨ ਵਿਚ ਸ਼ਾਮਲ ਹੋਏ ਅਤੇ ਉਹ ਇਸ 400 ਸਾਲਾ ਪ੍ਰਕਾਸ਼ ਪਰਵ ਸ਼ਤਾਬਦੀ ਦੇ ਗਵਾਹ ਬਣ ਰਹੇ ਹਨ। ਸ਼ਰਧਾਲੂਆਂ ਨੇ ਅਰਦਾਸ ਕੀਤੀ ਹੈ ਕਿ ਕੋਵਿਡ ਜਲਦੀ ਤੋਂ ਜਲਦੀ ਖ਼ਤਮ ਹੋ ਜਾਵੇ ਅਤੇ ਸੰਸਾਰ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਬਣੀ ਰਹੇ।
400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ
400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ