ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ 'ਚ ਸਜਾਇਆ ਗਿਆ ਨਗਰ ਕੀਰਤਨ , ਸੰਗਤਾਂ ਦਾ ਉਮੜਿਆ ਸੈਲਾਬ, ਦੇਖੋ ਤਸਵੀਰਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਹੋਈ।
Download ABP Live App and Watch All Latest Videos
View In Appਢੋਲ ਨਗਾੜਿਆਂ ਦੀ ਗੂੰਜ ਨਾਲ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ ਜਿਸ 'ਚ ਲੱਖਾਂ ਦੀ ਗਿਣਤੀ 'ਚ ਸੰਗਤਾਂ ਦਾ ਹਜੂਮ ਉਮੜਿਆ ।
ਸ਼ਰਧਾ ਭਾਵਨਾ ਨਾਲ ਸੰਗਤਾਂ ਵੱਲੋਂ ਥਾਂ-ਥਾਂ ਵੱਖ- ਵੱਖ ਤਰ੍ਹਾ ਦੀ ਸੇਵਾ ਨਿਭਾਈ ਜਾ ਰਹੀ ਹੈ। ਖਾਲਸੇ ਦੀ ਫੌਜ ਨਿਹੰਗ ਸਿੰਘਾਂ ਵੱਲੋਂ ਗੱਤਕਾ ਵੀ ਖੇਡਿਆ ਗਿਆ।
ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੀ ਸਮਾਪਤ ਹੋਵੇਗਾ। ਜਿੱਥੇ ਵਿਸ਼ੇਸ਼ ਜਲੌਅ ਸਜਾਏ ਜਾਣਗੇ ਅਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲੇਗਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ।
ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਨਗਰ ਕੀਰਤਨ 'ਚ ਦੂਰ ਦੁਰਾਡਿਓਂ ਸੰਗਤਾਂ ਸ਼ਮੂਲੀਅਤ ਕਰਨ ਲਈ ਪਹੁੰਚੀਆਂ ਹਨ।
ਸੰਗਤਾਂ ਦਾ ਠਾਠਾਂ ਮਾਰਦਾ ਇਕੱਠਾ ਦੇਖਦੇ ਹੀ ਬਣਦਾ ਹੈ।
ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਲਿਆਂਦੇ ਰੰਗ-ਬਿਰੰਗੇ ਫੁੱਲਾਂ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਸਮੇਤ ਦਰਬਾਰ ਸਾਹਿਬ ਨੂੰ ਸਜਾਇਆ ਗਿਆ ਹੈ।
ਇਸ ਵਾਰ ਦੇਸ਼ ਅਤੇ ਵਿਦੇਸ਼ਾਂ ਤੋਂ ਵੱਖਰੀਆਂ ਕਿਸਮਾਂ ਦੇ 110 ਟਨ ਫੁੱਲ ਲਿਆਂਦੇ ਗਏ ਹਨ ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਸਜਾਵਟ ਕੀਤੀ ਗਈ ਹੈ।
ਭਾਦਰੋਂ ਸੁਦੀ 1 ਸੰਮਤ 1661 ਮੁਤਾਬਕ ਸਤੰਬਰ 1604 ਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਗਿਆ ਸੀ। ਬਾਬਾ ਬੁੱਢਾ ਜੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਮੁੱਖ ਗ੍ਰੰਥੀ ਨਿਯੁਕਤ ਕੀਤਾ ਗਿਆ ਸੀ।