Guru Gobind Singh Jayanti 2024: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਕਦੋਂ, ਜਾਣੋ ਸਹੀ ਤਰੀਕ ਤੇ ਇਤਿਹਾਸ
ਗੁਰੂ ਗੋਬਿੰਦ ਸਿੰਘ ਸਿੱਖ ਧਰਮ ਦੇ ਦਸਵੇਂ ਗੁਰੂ ਹਨ। ਸਾਲ 2024 ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 17 ਜਨਵਰੀ ਨੂੰ ਮਨਾਇਆ ਜਾਵੇਗਾ। ਸਿੱਖ ਭਾਈਚਾਰਾ ਆਪਣੇ ਗੁਰੂ ਦੀ ਵਿਰਾਸਤ ਦਾ ਸਨਮਾਨ ਕਰਦਾ ਹੋਇਆ ਇਸ ਦਿਨ ਨੂੰ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਉਂਦਾ ਹੈ।
Download ABP Live App and Watch All Latest Videos
View In Appਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਬਿਹਾਰ ਦੇ ਪਟਨਾ ਸ਼ਹਿਰ ਵਿੱਚ 1666 ਈ. ਵਿੱਚ ਹੋਇਆ ਸੀ। ਸਾਲ 2024 ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ 17 ਜਨਵਰੀ ਦਿਨ ਬੁੱਧਵਾਰ ਨੂੰ ਆਵੇਗਾ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪੁੱਤਰ ਸਨ। ਕੇਵਲ 9 ਸਾਲ ਦੀ ਉਮਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਦੀ ਵਾਗਡੋਰ ਸੰਭਾਲ ਲਈ ਸੀ। ਉਨ੍ਹਾਂ ਦੇ ਪਿਤਾ ਨੇ ਮੁਗਲ ਬਾਦਸ਼ਾਹ ਔਰੰਗਜ਼ੇਬ ਨੂੰ ਧਰਮ ਪਰਿਵਰਤਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਇਸ ਤੋਂ ਬਾਅਦ ਔਰੰਗਜ਼ੇਬ ਨੇ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸਿਰ ਕਲਮ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰੂ ਗੋਬਿੰਦ ਸਿੰਘ ਜੀ ਨੂੰ 10ਵੇਂ ਗੁਰੂ ਐਲਾਨਿਆ ਗਿਆ। ਉਸ ਸਮੇਂ ਉਨ੍ਹਾਂ ਦੀ ਉਮਰ 10 ਸਾਲ ਸੀ।
ਗੁਰੂ ਗੋਬਿੰਦ ਸਿੰਘ ਜੀ ਨੇ ਯੋਧਾ ਬਣਨ ਦੀ ਕਲਾ ਸਿੱਖੀ ਅਤੇ ਸੰਸਕ੍ਰਿਤ ਅਤੇ ਫਾਰਸੀ ਭਾਸ਼ਾਵਾਂ ਦਾ ਗਿਆਨ ਵੀ ਲਿਆ। ਉਨ੍ਹਾਂ ਦੇ ਪਿਤਾ ਨੇ ਧਰਮ ਪਰਿਵਰਤਨ ਨਹੀਂ ਕੀਤਾ ਅਤੇ ਸ਼ਹਾਦਤ ਦਾ ਜਾਮ ਪੀ ਲਿਆ।