ਸਤਿਕਾਰ ਕਮੇਟੀਆਂ ਸੰਘਰਸ਼ ਲਈ ਦ੍ਰਿੜ੍ਹ, ਸ਼੍ਰੋਮਣੀ ਕਮੇਟੀ ਵੱਲੋਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ਅਨੁਸਾਰ ਧਰਨਾਕਾਰੀਆਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ, ਜਿਸ ਦੌਰਾਨ ਉਨ੍ਹਾਂ ਨੇ ਆਪਣੀਆਂ 9 ਮੰਗਾਂ ਰੱਖੀਆਂ।
Download ABP Live App and Watch All Latest Videos
View In Appਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਲਗਭਗ ਮੰਨ ਲਈਆਂ ਗਈਆਂ ਸਨ, ਪਰ ਉਹ ਜਾਣਬੁਝ ਕੇ ਧਰਨਾ ਲਗਾਉਣ ਲਈ ਬੇਜਿੱਦ ਰਹੇ। ਉਨ੍ਹਾਂ ਕਿਹਾ ਕਿ ਧਰਨਾ ਲਗਾਉਣ ਆਏ ਲੋਕਾਂ ਨੇ ਸ਼੍ਰੋਮਣੀ ਕਮੇਟੀ ਦੀ ਬੇਨਤੀ ਨੂੰ ਆਪਣੇ ਨਿੱਜੀ ਹਿੱਤਾਂ ਲਈ ਨਕਾਰ ਕੇ ਚੰਗਾ ਨਹੀਂ ਕੀਤਾ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਕੁਝ ਸਤਿਕਾਰ ਕਮੇਟੀਆਂ ਦੀ ਅੜ੍ਹੀ ਨੂੰ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਸਤਿਕਾਰ ਕਮੇਟੀਆਂ ਵੱਲੋਂ ਰੱਖੀਆਂ ਗਈਆਂ 9 ਮੰਗਾਂ ’ਤੇ ਲਗਪਗ ਸਹਿਮਤੀ ਦੇਣ ਮਗਰੋਂ ਵੀ ਉਹ ਧਰਨਾ ਲਾਉਣ ਲਈ ਬਜਿੱਦ ਰਹੀਆਂ।
ਜ਼ਿਕਰਯੋਗ ਹੈ ਕਿ ਰੋਸ ਧਰਨੇ ਤੇ ਬੈਠੀਆਂ ਜਥੇਬੰਦੀਆਂ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਦਿਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਸਿੱਖ ਜਥੇਬੰਦੀਆਂ ਦਰਮਿਆਨ ਮੀਟਿੰਗ ਵੀ ਹੋਈ ਸੀ ਪਰ ਕੋਈ ਸਮਝੌਤਾ ਨਹੀਂ ਹੋ ਸਕਿਆ।
ਹੁਣ ਸਰਾਂ ਵਾਲੇ ਪਾਸਿਉਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਲੰਗਰ ਗੁਰੂ ਰਾਮਦਾਸ ਜੀ ਵਾਲੇ ਰਸਤੇ ਰਾਹੀਂ ਜਾਂ ਘੰਟਾ ਘਰ ਮਾਈ ਸੇਵਾ ਵਾਲਾ ਬਾਜ਼ਾਰ ਤੇ ਆਟਾ ਮੰਡੀ ਵਾਲੇ ਰਸਤਿਆਂ ਰਾਹੀਂ ਦਰਸ਼ਨ ਕਰਨ ਜਾ ਰਹੇ ਹਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗੁਰਦਵਾਰਾ ਬਾਬਾ ਅਟੱਲ ਰਾਏ ਵਾਲੇ ਰਸਤੇ, ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦੇ ਰਸਤਿਆਂ 'ਤੇ ਟੀਨਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਹੈ ਤਾਂ ਕਿ ਆਮ ਸ਼ਰਧਾਲੂ ਰੋਸ ਧਰਨੇ ਵਾਲੇ ਪਾਸੇ ਨਾ ਜਾ ਸਕਣ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਸ਼੍ਰੋਮਣੀ ਕਮੇਟੀ ਖਿਲਾਫ ਡਟ ਗਈਆਂ ਹਨ। ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਬੀਤੇ ਦਿਨ ਤੋਂ ਰੋਸ ਧਰਨਾ ਲਾਇਆ ਗਿਆ ਹੈ।
- - - - - - - - - Advertisement - - - - - - - - -