ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੇ ਸ਼ਹੀਦੀ ਦਿਹਾੜੇ 'ਤੇ ਵੈਰਾਗਮਈ ਨਗਰ ਕੀਰਤਨ ਨਾਲ ਸ਼ਹੀਦੀ ਸਭਾ ਦੀ ਸਮਾਪਤੀ, ਲੱਖਾਂ ਸੰਗਤਾ ਨੇ ਗੁਰੂ ਚਰਨਾਂ ਚ ਭਰੀ ਹਾਜ਼ਰੀ
ਹਰ ਪਾਸੇ ਸੰਗਤਾਂ ਦਾ ਠਾਠਾ ਮਾਰਦਾ ਇਕੱਠ ਨਜ਼ਰ ਆ ਰਿਹਾ ਸੀ। ਅੰਤਾਂ ਦੀ ਠੰਡ ਹੋਣ ਦੇ ਬਾਵਜੂਦ ਵੀ ਸੰਗਤਾ ਨੰਗੇ ਪੈਰ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸੀ।
Download ABP Live App and Watch All Latest Videos
View In Appਸਮਾਪਤੀ ਤੋਂ ਬਾਅਦ ਐਸਜੀਪੀਸੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਦਾ ਧੰਨਵਾਦ ਕੀਤਾ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ।
ਪੁਰਾਤਨ ਚੱਲੀ ਆ ਰਹੀ ਮਰਿਆਦਾ ਅਨੁਸਾਰ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਹੋਈ। ਜਿੱਥੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਰਤਨ ਸੋਹਿਲੇ ਦਾ ਪਾਠ ਕੀਤਾ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ।
ਫਤਿਹਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਵਿਸ਼ਾਲ ਅਲੋਕਿਕ ਤੇ ਵੈਰਾਗਮਈ ਨਗਰ ਕੀਰਤਨ ਦੀ ਸ਼ੁਰੂਆਤ ਹੋਈ। ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਦੀ ਵਰਖਾ 'ਚ ਪੰਜ ਪਿਆਰਿਆਂ ਦੀ ਅਗਵਾਈ 'ਚ ਪਾਲਕੀ ਸਾਹਿਬ 'ਚ ਸੁਸ਼ੋਬਤ ਕੀਤਾ ਗਿਆ।
ਸ਼ਹੀਦਾਂ ਦੀ ਮਹਾਨ ਧਰਤੀ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਸਾਲਾਨਾ ਸ਼ਹੀਦੀ ਸਭਾ ਦੇ ਅੰਤਿਮ ਦਿਨ ਲੱਖਾਂ ਸੰਗਤਾਂ ਨੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਤੇ ਪੂਜਨੀਕ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
- - - - - - - - - Advertisement - - - - - - - - -