Photos: ਵਿਸ਼ਵ ਕੱਪ 2023 ਤੋਂ ਪਹਿਲਾਂ BCCI ਦਾ ਵੱਡਾ ਫੈਸਲਾ, ਇਨ੍ਹਾਂ 5 ਸਟੇਡੀਅਮਾਂ ਨੂੰ ਸੁਧਾਰਨ ਲਈ ਖਰਚੇ ਜਾਣਗੇ ਕਰੋੜਾਂ ਰੁਪਏ
ਵਨ ਡੇਅ ਵਿਸ਼ਵ ਕੱਪ ਇਸ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਕਰਵਾਇਆ ਜਾਣਾ ਹੈ ਜੋ ਅਕਤੂਬਰ-ਨਵੰਬਰ ਦਰਮਿਆਨ ਖੇਡਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਹੁਣ BCCI ਨੇ ਦੇਸ਼ ਦੇ 5 ਇਤਿਹਾਸਕ ਕ੍ਰਿਕਟ ਸਟੇਡੀਅਮਾਂ ਨੂੰ ਸੁਧਾਰਨ ਦਾ ਫੈਸਲਾ ਕੀਤਾ ਹੈ।
Download ABP Live App and Watch All Latest Videos
View In Appਇਨ੍ਹਾਂ ਸਟੇਡੀਅਮਾਂ ਦੇ ਸੁਧਾਰ 'ਤੇ ਕਰੀਬ 500 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਸਟੇਡੀਅਮਾਂ ਦੀਆਂ ਸਹੂਲਤਾਂ ਨੂੰ ਲੈ ਕੇ ਦਰਸ਼ਕਾਂ ਦੀਆਂ ਲਗਾਤਾਰ ਸ਼ਿਕਾਇਤਾਂ ਤੋਂ ਬਾਅਦ ਹੁਣ ਬੀ.ਸੀ.ਸੀ.ਆਈ. ਨੇ ਇਨ੍ਹਾਂ 'ਚ ਸੁਧਾਰ ਕਰਨ ਦਾ ਫੈਸਲਾ ਕੀਤਾ ਹੈ।
ਬੀਸੀਸੀਆਈ ਨੇ ਜਿਨ੍ਹਾਂ ਸਟੇਡੀਅਮਾਂ ਵਿੱਚ ਸੁਧਾਰ ਕਰਨ ਦੀ ਯੋਜਨਾ ਬਣਾਈ ਹੈ, ਉਨ੍ਹਾਂ ਵਿੱਚ ਕੁੱਲ 5 ਸਟੇਡੀਅਮ ਸ਼ਾਮਲ ਹਨ। ਇਸ ਵਿੱਚ ਦਿੱਲੀ ਦਾ ਅਰੁਣ ਜੇਤਲੀ ਸਟੇਡੀਅਮ ਵੀ ਸ਼ਾਮਲ ਹੈ, ਜਿਸ ਦੇ ਸੁਧਾਰ ਲਈ ਕਰੀਬ 100 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਸ ਤੋਂ ਬਾਅਦ ਦੂਜੇ ਨੰਬਰ 'ਤੇ ਹੈਦਰਾਬਾਦ ਦਾ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਸ਼ਾਮਲ ਹੈ, ਜਿਸ ਦੇ ਸੁਧਾਰ ਲਈ ਬੀਸੀਸੀਆਈ ਵੱਲੋਂ 117.17 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਬੀਸੀਸੀਆਈ ਨੇ ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨ ਮੈਦਾਨ ਵਿੱਚ ਦਰਸ਼ਕਾਂ ਦੀਆਂ ਸਹੂਲਤਾਂ ਵਿੱਚ ਸੁਧਾਰ ਲਈ 127.47 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ।
ਬੀਸੀਸੀਆਈ ਵੱਲੋਂ ਮੋਹਾਲੀ ਦੇ ਆਈਐਸ ਬਿੰਦਰਾ ਸਟੇਡੀਅਮ ਅਤੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਦੇ ਸੁਧਾਰ ਲਈ 79.46 ਕਰੋੜ ਰੁਪਏ ਅਤੇ 78.82 ਕਰੋੜ ਰੁਪਏ ਖਰਚ ਕੀਤੇ ਜਾਣਗੇ।