ਪੜਚੋਲ ਕਰੋ
Holi 2023: ਰੋਹਿਤ ਤੋਂ ਲੈ ਕੇ ਸੂਰਿਆ ਤੱਕ, ਟੀਮ ਇੰਡੀਆ ਦੇ ਖਿਡਾਰੀ ਰੰਗੇ ਹੋਲੀ ਰੰਗਾਂ 'ਚ, ਵੇਖੋ ਵਾਇਰਲ ਹੋਈਆਂ ਤਸਵੀਰਾਂ
Indian Team Holy 2023: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ 9 ਮਾਰਚ ਤੋਂ ਅਹਿਮਦਾਬਾਦ 'ਚ ਖੇਡਿਆ ਜਾਵੇਗਾ। ਇਸ ਮੈਚ ਤੋਂ ਪਹਿਲਾਂ ਭਾਰਤੀ ਖਿਡਾਰੀਆਂ ਨੇ ਜੰਮ ਕੇ ਹੋਲੀ ਖੇਡੀ।
ਅਹਿਮਦਾਬਾਦ
1/6

Happy Holi 2023: ਇਨ੍ਹੀਂ ਦਿਨੀਂ ਭਾਰਤੀ ਟੀਮ ਆਸਟ੍ਰੇਲੀਆ ਦੇ ਖਿਲਾਫ਼ 4 ਟੈਸਟ ਮੈਚਾਂ ਦੀ ਸੀਰੀਜ਼ ਖੇਡ ਰਹੀ ਹੈ। ਸੀਰੀਜ਼ ਦੇ ਤਿੰਨ ਮੈਚ ਖੇਡੇ ਗਏ ਹਨ, ਜਿਸ 'ਚ ਟੀਮ ਇੰਡੀਆ 2-1 ਨਾਲ ਅੱਗੇ ਹੈ।
2/6

ਸੀਰੀਜ਼ ਦਾ ਚੌਥਾ ਅਤੇ ਆਖਰੀ ਮੈਚ 9 ਮਾਰਚ ਤੋਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਪਰ ਇਸ ਮੈਚ ਤੋਂ ਪਹਿਲਾਂ ਭਾਰਤੀ ਟੀਮ ਹੋਲੀ ਦੇ ਰੰਗ ਵਿੱਚ ਰੰਗੀ ਨਜ਼ਰ ਆਈ।
3/6

ਇਸ 'ਚ ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ ਅਤੇ ਮੁਹੰਮਦ ਸਿਰਾਜ ਸਮੇਤ ਕਈ ਖਿਡਾਰੀ ਸ਼ਾਮਲ ਸਨ। ਟੀਮ ਦੇ ਸਾਰੇ ਖਿਡਾਰੀਆਂ ਦੇ ਚਿਹਰਿਆਂ 'ਤੇ ਗੁਲਾਲ ਲੱਗਿਆ ਨਜ਼ਰ ਆ ਰਿਹਾ ਸੀ।
4/6

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਬੀਸੀਸੀਆਈ ਨੇ ਭਾਰਤੀ ਟੀਮ ਦੀ ਤਰਫੋਂ ਹੋਲੀ ਦੀ ਕਾਮਨਾ ਕੀਤੀ। ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਖਿਡਾਰੀ ਇਕ-ਦੂਜੇ 'ਤੇ ਰੰਗ ਲਾਉਂਦੇ ਨਜ਼ਰ ਆ ਰਹੇ ਹਨ।
5/6

ਇਸ ਤੋਂ ਇਲਾਵਾ ਟੀਮ ਇੰਡੀਆ ਨੇ ਬੱਸ 'ਚ ਵੀ ਆਪਣੇ ਅੰਦਾਜ਼ 'ਚ ਹੋਲੀ ਮਨਾਈ। ਇਸ ਦੌਰਾਨ ਕਪਤਾਨ ਰੋਹਿਤ ਸ਼ਰਮਾ ਨੇ ਖੂਬ ਸੈਲਫੀ ਵੀ ਲਈ।
6/6

ਮਹੱਤਵਪੂਰਨ ਗੱਲ ਇਹ ਹੈ ਕਿ ਟੀਮ ਇੰਡੀਆ ਅਹਿਮਦਾਬਾਦ 'ਚ ਖੇਡੇ ਜਾਣ ਵਾਲੇ ਚੌਥੇ ਟੈਸਟ ਨੂੰ ਜਿੱਤ ਕੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚ ਜਾਵੇਗੀ। ਇਸ ਵਾਰ ਭਾਰਤੀ ਟੀਮ ਲਗਾਤਾਰ ਦੂਜੀ ਵਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚ ਸਕਦੀ ਹੈ।
Published at : 08 Mar 2023 03:22 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅਪਰਾਧ
ਪੰਜਾਬ
ਪਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
