ਪੜਚੋਲ ਕਰੋ
IND vs PAK: ਭਾਰਤ-ਪਾਕਿਸਤਾਨ ਵਿਚਾਲੇ 2 ਸਤੰਬਰ ਨੂੰ ਹੋਵੇਗੀ ਜ਼ਬਰਦਸਤ ਟੱਕਰ, ਜਾਣੋ ਕਿਸਦਾ ਪੱਲੜਾ ਭਾਰੀ
Asia Cup 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਵਨਡੇ ਮੈਚਾਂ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਰਿਕਾਰਡ ਸਚਿਨ ਤੇਂਦੁਲਕਰ ਦੇ ਨਾਂ ਹੈ। ਜਦਕਿ ਕੁੰਬਲੇ ਨੇ ਸਭ ਤੋਂ ਵੱਧ ਵਿਕਟਾਂ ਲਈਆਂ ਹਨ।
IND vs PAK
1/5

ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ 2023 ਦਾ ਤੀਜਾ ਮੈਚ 2 ਸਤੰਬਰ ਨੂੰ ਖੇਡਿਆ ਜਾਵੇਗਾ। ਪੱਲੇਕਲ 'ਚ ਖੇਡੇ ਜਾਣ ਵਾਲੇ ਇਸ ਮੁਕਾਬਲੇ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਭਾਰਤ ਅਤੇ ਪਾਕਿਸਤਾਨ ਵਿਚਾਲੇ ਹੁਣ ਤੱਕ ਖੇਡੇ ਗਏ ਸਾਰੇ ਵਨਡੇ ਮੈਚਾਂ ਦੇ ਰਿਕਾਰਡ 'ਤੇ ਨਜ਼ਰ ਮਾਰੀਏ ਤਾਂ ਇਸ 'ਚ ਪਾਕਿਸਤਾਨ ਦਾ ਪੱਲੜਾ ਭਾਰੀ ਨਜ਼ਰ ਆ ਰਿਹਾ ਹੈ।
2/5

ਭਾਰਤ ਅਤੇ ਪਾਕਿਸਤਾਨ ਵਿਚਾਲੇ ਹੁਣ ਤੱਕ 132 ਵਨਡੇ ਮੈਚ ਖੇਡੇ ਜਾ ਚੁੱਕੇ ਹਨ। ਇਸ ਦੌਰਾਨ ਟੀਮ ਇੰਡੀਆ ਨੇ 55 ਮੈਚ ਜਿੱਤੇ ਹਨ। ਜਦਕਿ 73 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤ ਅਤੇ ਪਾਕਿਸਤਾਨ ਵਿਚਾਲੇ ਆਖਰੀ ਵਨਡੇ ਮੈਚ ਜੂਨ 2019 ਵਿੱਚ ਖੇਡਿਆ ਗਿਆ ਸੀ। ਇਸ ਮੈਚ ਵਿੱਚ ਭਾਰਤ ਨੇ 89 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
Published at : 27 Aug 2023 12:45 PM (IST)
ਹੋਰ ਵੇਖੋ





















