ਪੜਚੋਲ ਕਰੋ
ਟੀਮ ਇੰਡੀਆ ਦੇ ਚੈਂਪੀਅਨ ਬਣਨ ਤੋਂ ਬਾਅਦ ਡਰੈਸਿੰਗ ਰੂਮ 'ਚ ਕੀ ਹੋਇਆ ? ਜਾਣੋ ਦਿਲਚਸਪ ਕਿੱਸਾ
T20 World Cup 2024: ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਡ੍ਰੈਸਿੰਗ ਰੂਮ ਵਿੱਚ ਬਹੁਤ ਹੀ ਵੱਖਰਾ ਮਾਹੌਲ ਦੇਖਣ ਨੂੰ ਮਿਲਿਆ। ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਜਿੱਤ ਤੋਂ ਬਾਅਦ ਖਿਡਾਰੀਆਂ ਲਈ ਵਿਸ਼ੇਸ਼ ਭਾਸ਼ਣ ਦਿੱਤਾ।
TEAM INDIA
1/5

ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤ ਲਿਆ ਹੈ। ਇਹ ਟਰਾਫੀ ਜਿੱਤਣਾ ਹਰ ਖਿਡਾਰੀ ਦਾ ਸੁਪਨਾ ਹੁੰਦਾ ਹੈ ਪਰ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਇਹ ਸੁਪਨਾ ਸਾਕਾਰ ਕਰ ਦਿੱਤਾ। ਇਸ ਜਿੱਤ ਤੋਂ ਬਾਅਦ ਟੀਮ ਇੰਡੀਆ ਦੇ ਡਰੈਸਿੰਗ ਰੂਮ 'ਚ ਕਾਫੀ ਚੰਗਾ ਮਾਹੌਲ ਸੀ। ਮੁੱਖ ਕੋਚ ਰਾਹੁਲ ਦ੍ਰਾਵਿੜ, ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਵੀ ਭਾਸ਼ਣ ਦਿੱਤੇ।
2/5

ਖਾਸ ਗੱਲ ਇਹ ਵੀ ਹੈ ਕਿ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਟੀ-20 ਇੰਟਰਨੈਸ਼ਨਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਦੋਵਾਂ ਖਿਡਾਰੀਆਂ ਨੇ ਜਿੱਤ ਤੋਂ ਬਾਅਦ ਡਰੈਸਿੰਗ ਰੂਮ ਵਿੱਚ ਭਾਸ਼ਣ ਦਿੱਤਾ। ਦੋਵਾਂ ਦਿੱਗਜਾਂ ਨੇ ਖਿਡਾਰੀਆਂ ਦੀ ਤਾਰੀਫ ਕੀਤੀ ਅਤੇ ਹੌਸਲਾ ਅਫਜਾਈ ਕੀਤੀ।
Published at : 30 Jun 2024 03:28 PM (IST)
ਹੋਰ ਵੇਖੋ





















