Hardik Pandya: ਹਾਰਦਿਕ ਪਾਂਡਿਆ-ਸੈਮਸਨ ਸਣੇ ਪੂਰੀ ਟੀਮ ਨੇ 'ਭਾਰਤ ਦੇ ਹਾਈ ਕਮਿਸ਼ਨਰ' ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
ਇਸ ਮੁਲਾਕਾਤ ਦੀਆਂ ਸ਼ਾਨਦਾਰ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਹਾਰਦਿਕ ਪਾਂਡਿਆ ਨੇ ਆਪਣੇ ਵੱਖਰੇ ਅੰਦਾਜ਼ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
Download ABP Live App and Watch All Latest Videos
View In Appਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੀ ਵੇਖੋ ਕ੍ਰਿਕਟ ਟੀਮਾਂ ਦਾ ਦਿਲ ਖਿੱਚਵਾਂ ਅੰਦਾਜ਼....
ਇਸ ਤੋਂ ਪਹਿਲਾਂ ਹਾਰਦਿਕ ਪਾਂਡਿਆ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਭਾਰਤ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਟੀਮ ਇੰਡੀਆ ਦੇ ਖਿਡਾਰੀਆਂ ਲਈ ਇੱਕ ਈਵੈਂਟ ਆਯੋਜਿਤ ਕੀਤਾ ਸੀ। ਇਸ 'ਚ ਕੋਚ ਰਾਹੁਲ ਦ੍ਰਾਵਿੜ ਨੇ ਵੀ ਹਿੱਸਾ ਲਿਆ।
ਇਸ ਵਿੱਚ ਭਾਰਤੀ ਟੀਮ ਦੇ ਬੱਲੇਬਾਜ਼ ਸ਼ੁਭਮਨ ਗਿੱਲ ਵੀ ਸ਼ਾਮਲ ਸਨ। ਗਿੱਲ ਪਹਿਲੇ ਟੀ-20 ਮੈਚ 'ਚ ਕੁਝ ਖਾਸ ਨਹੀਂ ਕਰ ਸਕੇ। ਪਰ ਟੀਮ ਇੰਡੀਆ ਦੂਜੇ ਮੈਚ 'ਚ ਉਸ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਕਰੇਗੀ।
ਇਸ ਈਵੈਂਟ 'ਚ ਟੀਮ ਇੰਡੀਆ ਦੇ ਨਾਲ-ਨਾਲ ਸਪੋਰਟ ਸਟਾਫ ਵੀ ਮੌਜੂਦ ਸੀ। ਇਸ ਦੌਰਾਨ ਕੋਚ ਰਾਹੁਲ ਦ੍ਰਾਵਿੜ ਅਤੇ ਗੇਂਦਬਾਜ਼ੀ-ਬੱਲੇਬਾਜ਼ੀ ਕੋਚ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾ ਰਹੀ ਹੈ। ਇਸਦਾ ਪਹਿਲਾ ਮੈਚ ਤ੍ਰਿਨੀਦਾਦ ਵਿੱਚ ਖੇਡਿਆ ਗਿਆ ਸੀ। ਇਸ ਵਿੱਚ ਭਾਰਤ ਨੂੰ 4 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।
ਟੀਮ ਇੰਡੀਆ ਨੇ ਇਸ ਤੋਂ ਪਹਿਲਾਂ ਵਨਡੇ ਸੀਰੀਜ਼ 2-1 ਨਾਲ ਜਿੱਤੀ ਸੀ। ਜਦਕਿ ਦੋ ਮੈਚਾਂ ਦੀ ਟੈਸਟ ਸੀਰੀਜ਼ 1-0 ਨਾਲ ਜਿੱਤ ਲਈ ਸੀ। ਭਾਰਤੀ ਟੀਮ ਇਸ ਦੌਰੇ ਦਾ ਆਖਰੀ ਮੈਚ 13 ਅਗਸਤ ਨੂੰ ਫਲੋਰੀਡਾ ਵਿੱਚ ਖੇਡੇਗੀ।