ਭਾਰਤੀ ਟੀਮ ਦੇ ਇਹ ਖਿਡਾਰੀ ਹੌਟ ਬੈਚਲਰ 'ਚ ਜਾਂਦੇ ਹਨ ਗਿਣੇ, ਲਿਸਟ 'ਚ ਗਿੱਲ ਤੋਂ ਇਸ਼ਾਨ ਕਿਸ਼ਨ ਵੀ
ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਆਪਣੀ ਖੇਡ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਲਗਾਤਾਰ ਚਰਚਾ 'ਚ ਰਹਿੰਦੇ ਹਨ। ਇਸ 'ਚ ਕੁਝ ਖਿਡਾਰੀਆਂ ਦੇ ਅਫੇਅਰ ਨੂੰ ਲੈ ਕੇ ਵੀ ਕਾਫੀ ਚਰਚਾ ਦੇਖਣ ਨੂੰ ਮਿਲ ਰਹੀ ਹੈ। ਟੀਮ ਇੰਡੀਆ ਦੇ ਕੁਝ ਖਿਡਾਰੀਆਂ ਨੇ ਅਜੇ ਤੱਕ ਵਿਆਹ ਨਹੀਂ ਕੀਤਾ ਹੈ ਅਤੇ ਉਹ ਹੌਟ ਬੈਚਲਰਸ ਵਿੱਚ ਵੀ ਗਿਣੇ ਜਾਂਦੇ ਹਨ। ਅਜਿਹੇ 'ਚ ਅਸੀਂ ਤੁਹਾਨੂੰ ਕੁਝ ਅਜਿਹੇ ਹੀ ਖਿਡਾਰੀਆਂ ਬਾਰੇ ਦੱਸਣ ਜਾ ਰਹੇ ਹਾਂ।
Download ABP Live App and Watch All Latest Videos
View In Appਭਾਰਤੀ ਟੀਮ ਦੇ ਇਕ ਹੋਰ ਨੌਜਵਾਨ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਲਈ ਪਿਛਲਾ ਇਕ ਸਾਲ ਸ਼ਾਨਦਾਰ ਰਿਹਾ ਹੈ। ਵਨਡੇ ਫਾਰਮੈਟ 'ਚ ਦੋਹਰਾ ਸੈਂਕੜਾ ਲਗਾਉਣ ਵਾਲੇ ਈਸ਼ਾਨ ਕਿਸ਼ਨ ਦੀ ਮਹਿਲਾ ਫਾਲੋਇੰਗ ਵੀ ਕਾਫੀ ਦੇਖਣ ਨੂੰ ਮਿਲ ਰਹੀ ਹੈ। ਈਸ਼ਾਨ ਦੇ ਫਿਲਹਾਲ ਇੰਸਟਾਗ੍ਰਾਮ 'ਤੇ 3.4 ਮਿਲੀਅਨ ਫਾਲੋਅਰਜ਼ ਹਨ ਅਤੇ ਅਕਸਰ ਉਨ੍ਹਾਂ ਦੀ ਡਰੈਸਿੰਗ ਸੈਂਸ ਨੂੰ ਲੈ ਕੇ ਚਰਚਾਵਾਂ ਦੇਖਣ ਨੂੰ ਮਿਲਦੀਆਂ ਹਨ।
ਭਾਰਤੀ ਕ੍ਰਿਕਟ ਟੀਮ 'ਚ ਇਸ ਸਮੇਂ ਸਭ ਤੋਂ ਜ਼ਿਆਦਾ ਚਰਚਾ ਕਿਸੇ ਇਕ ਨੌਜਵਾਨ ਖਿਡਾਰੀ ਨੂੰ ਲੈ ਕੇ ਦੇਖਣ ਨੂੰ ਮਿਲ ਰਹੀ ਹੈ, ਉਹ ਹੈ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ, ਜੋ ਆਪਣੀ ਖੇਡ ਦੇ ਨਾਲ-ਨਾਲ ਆਪਣੇ ਅਫੇਅਰ ਨੂੰ ਲੈ ਕੇ ਵੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਗਿੱਲ ਦੇ ਇੰਸਟਾਗ੍ਰਾਮ 'ਤੇ 3 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ ਅਤੇ ਉਨ੍ਹਾਂ ਦੀਆਂ ਪੋਸਟਾਂ ਅਕਸਰ ਤੇਜ਼ੀ ਨਾਲ ਵਾਇਰਲ ਹੁੰਦੀਆਂ ਵੇਖੀਆਂ ਜਾਂਦੀਆਂ ਹਨ।
ਭਾਰਤੀ ਕ੍ਰਿਕਟ ਟੀਮ ਦੇ ਮੱਧਕ੍ਰਮ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਭਾਵੇਂ ਹੀ ਆਪਣੀ ਫਿਟਨੈੱਸ ਨੂੰ ਲੈ ਕੇ ਕੁਝ ਸਮੇਂ ਤੋਂ ਚਰਚਾ 'ਚ ਰਹੇ ਹੋਣ ਪਰ ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਆਈਪੀਐਲ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਟੀਮ ਦੀ ਕਪਤਾਨੀ ਕਰ ਰਹੇ ਸ਼੍ਰੇਅਸ ਅਈਅਰ ਦੇ ਇੰਸਟਾਗ੍ਰਾਮ 'ਤੇ 7 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ।
ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਇਸ ਸਮੇਂ ਟੀਮ ਦਾ ਮੁੱਖ ਗੇਂਦਬਾਜ਼ ਮੰਨਿਆ ਜਾਂਦਾ ਹੈ। ਪਿੱਛਲਾ ਇਕ ਸਾਲ ਮੈਦਾਨ 'ਤੇ ਸਿਰਾਜ ਲਈ ਸ਼ਾਨਦਾਰ ਰਿਹੈ ਤੇ ਇਸੇ ਕਾਰਨ ਉਨ੍ਹਾਂ ਨੂੰ ਲੈ ਕੇ ਕਾਫੀ ਚਰਚਾ ਵੀ ਦੇਖਣ ਨੂੰ ਮਿਲ ਰਹੀ ਹੈ। ਮੁਹੰਮਦ ਸਿਰਾਜ ਭਲੇ ਹੀ ਸੋਸ਼ਲ ਮੀਡੀਆ 'ਤੇ ਦੂਜੇ ਖਿਡਾਰੀਆਂ ਵਾਂਗ ਸਰਗਰਮ ਨਾ ਹੋਵੇ, ਪਰ ਫਿਰ ਵੀ ਉਸ ਦੀਆਂ ਪੋਸਟਾਂ ਬਹੁਤ ਤੇਜ਼ੀ ਨਾਲ ਵਾਇਰਲ ਹੁੰਦੀਆਂ ਹਨ।
ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ, ਜੋ ਇਸ ਸਮੇਂ ਕਾਰ ਹਾਦਸੇ 'ਚ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਟੀਮ ਇੰਡੀਆ ਤੋਂ ਬਾਹਰ ਚੱਲ ਰਿਹਾ ਹੈ, ਨੂੰ ਵੀ ਹੌਟ ਬੈਚਲਰ ਖਿਡਾਰੀਆਂ 'ਚ ਗਿਣਿਆ ਜਾਂਦਾ ਹੈ। ਪੰਤ ਦੇ ਕੁਝ ਅਫੇਅਰਾਂ ਨੂੰ ਲੈ ਕੇ ਵੀ ਚਰਚਾ ਹੁੰਦੀ ਰਹੀ ਹੈ। ਇਸ ਨਾਲ ਹੀ ਪੰਤ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਹਨ ਤੇ ਇੰਸਟਾਗ੍ਰਾਮ 'ਤੇ ਉਨ੍ਹਾਂ ਦੇ ਫਾਲੋਅਰਜ਼ ਦੀ ਗਿਣਤੀ 80 ਲੱਖ ਦੇ ਕਰੀਬ ਹੈ।