Indian Cricket Fans: ਭਾਰਤੀ ਕ੍ਰਿਕਟ ਪ੍ਰੇਮੀਆਂ ਦੀ ਇਸ ਕਰਤੂਤ 'ਤੇ ਭੜਕੇ ਹਰਭਜਨ ਸਿੰਘ, ਬੁਰੀ ਤਰ੍ਹਾਂ ਲਗਾਈ ਫਟਕਾਰ
ਸੋਸ਼ਲ ਮੀਡੀਆ 'ਤੇ ਕੁਝ ਲੋਕਾਂ ਨੇ ਆਸਟ੍ਰੇਲੀਆਈ ਕ੍ਰਿਕਟਰਾਂ ਨੂੰ ਟ੍ਰੋਲ ਕੀਤਾ। ਇੰਨਾ ਹੀ ਨਹੀਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ।
Download ABP Live App and Watch All Latest Videos
View In Appਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਲੋਕਾਂ ਦੀ ਇਸ ਸ਼ਰਮਨਾਕ ਹਰਕਤ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਭੱਜੀ ਨੇ ਸੋਸ਼ਲ ਮੀਡੀਆ ਰਾਹੀਂ ਅਜਿਹੇ ਲੋਕਾਂ ਨੂੰ ਫਟਕਾਰ ਲਗਾਈ ਹੈ।
Bhajji ਨੇ X 'ਤੇ ਇਕ ਪੋਸਟ ਸਾਂਝਾ ਕੀਤਾ। ਹਰਭਜਨ ਨੇ ਲਿਖਿਆ, ਆਸਟਰੇਲੀਅਨ ਕ੍ਰਿਕਟ ਖਿਡਾਰੀਆਂ ਦੇ ਪਰਿਵਾਰਾਂ ਨੂੰ ਟ੍ਰੋਲ ਕਰਨਾ ਬਹੁਤ ਗਲਤ ਹੈ। ਅਸੀਂ ਚੰਗਾ ਖੇਡਿਆ। ਪਰ ਫਾਈਨਲ ਵਿੱਚ ਆਸਟਰੇਲੀਆ ਤੋਂ ਹਾਰ ਗਏ। ਬੱਸ ਇੰਨੀ ਕੁ ਗੱਲ ਹੈ।
ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਉਂ ਟ੍ਰੋਲ ਕੀਤਾ ਜਾ ਰਿਹਾ ਹੈ? ਸਾਰੇ ਕ੍ਰਿਕਟ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਅਜਿਹਾ ਵਿਵਹਾਰ ਨਾ ਕਰਨ। ਇੱਜ਼ਤ ਦਾ ਖਿਆਲ ਰੱਖਣਾ ਬਹੁਤ ਜ਼ਰੂਰੀ ਹੈ।
ਜ਼ਿਕਰਯੋਗ ਹੈ ਕਿ ਟੀਮ ਇੰਡੀਆ ਨੂੰ ਫਾਈਨਲ 'ਚ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 240 ਦੌੜਾਂ ਬਣਾਈਆਂ। ਜਵਾਬ 'ਚ ਆਸਟ੍ਰੇਲੀਆਈ ਟੀਮ ਨੇ 43 ਓਵਰਾਂ 'ਚ ਟੀਚਾ ਹਾਸਲ ਕਰ ਲਿਆ।
ਆਸਟ੍ਰੇਲੀਆ ਲਈ ਟ੍ਰੈਵਿਸ ਹੈੱਡ ਨੇ ਸੈਂਕੜਾ ਲਗਾਇਆ। ਆਸਟ੍ਰੇਲੀਆਈ ਟੀਮ ਦੀ ਜਿੱਤ ਤੋਂ ਬਾਅਦ ਲੋਕਾਂ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਨਿਸ਼ਾਨਾ ਬਣਾਇਆ। ਆਸਟ੍ਰੇਲੀਆਈ ਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਬਾਰੇ ਕਈ ਗਲਤ ਗੱਲਾਂ ਲਿਖੀਆਂ ਗਈਆਂ।