Ravindra Jadeja: ਰਵਿੰਦਰ ਜਡੇਜਾ ਨੇ ਪਤਨੀ ਰਿਵਾਬਾ 'ਤੇ ਬਰਸਾਇਆ ਪਿਆਰ, ਜਾਣੋ ਰਾਜਕੋਟ 'ਚ ਜਿੱਤ ਤੋਂ ਬਾਅਦ ਕਿਉਂ ਦਿੱਤਾ 'ਖਾਸ' ਤੋਹਫਾ?
ਰਾਜਕੋਟ ਟੈਸਟ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਭਾਰਤ ਦੇ ਤਿੰਨ ਬੱਲੇਬਾਜ਼ 33 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਪਰ ਇਸ ਤੋਂ ਬਾਅਦ ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਰਵਿੰਦਰ ਜਡੇਜਾ ਵਿਚਾਲੇ ਸ਼ਾਨਦਾਰ ਸਾਂਝੇਦਾਰੀ ਹੋਈ।
Download ABP Live App and Watch All Latest Videos
View In Appਰੋਹਿਤ ਸ਼ਰਮਾ ਅਤੇ ਰਵਿੰਦਰ ਜਡੇਜਾ ਨੇ ਪਹਿਲੀ ਪਾਰੀ ਵਿੱਚ ਸੈਂਕੜੇ ਜੜੇ। ਜਿਸ ਦੇ ਆਧਾਰ 'ਤੇ ਭਾਰਤੀ ਟੀਮ 445 ਦੌੜਾਂ ਤੱਕ ਪਹੁੰਚਣ 'ਚ ਕਾਮਯਾਬ ਰਹੀ। ਜਵਾਬ 'ਚ ਇੰਗਲੈਂਡ ਦੀ ਟੀਮ ਸਿਰਫ 319 ਦੌੜਾਂ 'ਤੇ ਹੀ ਸਿਮਟ ਗਈ।
ਪਹਿਲੀ ਪਾਰੀ ਵਿੱਚ ਰਵਿੰਦਰ ਜਡੇਜਾ ਨੇ 225 ਗੇਂਦਾਂ ਵਿੱਚ 112 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 9 ਚੌਕੇ ਅਤੇ 2 ਛੱਕੇ ਲਗਾਏ। ਇਸ ਤੋਂ ਬਾਅਦ ਰਵਿੰਦਰ ਜਡੇਜਾ ਨੇ ਗੇਂਦਬਾਜ਼ੀ 'ਚ ਆਪਣੀ ਤਾਕਤ ਦਿਖਾਈ।
ਇੰਗਲੈਂਡ ਦੀ ਦੂਜੀ ਪਾਰੀ ਵਿੱਚ ਰਵਿੰਦਰ ਜਡੇਜਾ ਨੇ 12.4 ਓਵਰਾਂ ਵਿੱਚ 41 ਦੌੜਾਂ ਦੇ ਕੇ 5 ਬੱਲੇਬਾਜ਼ਾਂ ਨੂੰ ਆਪਣਾ ਸ਼ਿਕਾਰ ਬਣਾਇਆ।
ਰਵਿੰਦਰ ਜਡੇਜਾ ਨੇ ਪਹਿਲੀ ਪਾਰੀ 'ਚ 2 ਵਿਕਟਾਂ ਲਈਆਂ। ਇਸ ਤਰ੍ਹਾਂ ਬੱਲੇਬਾਜ਼ੀ 'ਚ ਸੈਂਕੜਾ ਲਗਾਉਣ ਤੋਂ ਬਾਅਦ ਇਸ ਆਲਰਾਊਂਡਰ ਨੇ ਗੇਂਦਬਾਜ਼ੀ 'ਚ 7 ਵਿਕਟਾਂ ਲਈਆਂ।
ਰਵਿੰਦਰ ਜਡੇਜਾ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਪਲੇਅਰ ਆਫ ਦਾ ਮੈਚ ਦਾ ਅਵਾਰਡ ਦਿੱਤਾ ਗਿਆ। ਇਸ ਤੋਂ ਬਾਅਦ ਰਵਿੰਦਰ ਜਡੇਜਾ ਨੇ ਪਲੇਅਰ ਆਫ ਦ ਮੈਚ ਦਾ ਅਵਾਰਡ ਆਪਣੀ ਪਤਨੀ ਰਿਵਾਬਾ ਜਡੇਜਾ ਨੂੰ ਸਮਰਪਿਤ ਕੀਤਾ।