PHOTOS: ਹਾਰਦਿਕ ਪੰਡਯਾ ਨੇ ਸ਼ਾਨਦਾਰ ਪਾਰੀ ਖੇਡ ਕੇ ਟੀਮ ਇੰਡੀਆ ਨੂੰ ਮੁਸ਼ਕਿਲ 'ਚੋਂ ਕੱਢਿਆ, ਵੇਖੋ ਤਸਵੀਰਾਂ
ਭਾਰਤੀ ਟੀਮ ਨੇ ਪਾਕਿਸਤਾਨ ਨੂੰ ਜਿੱਤ ਲਈ 267 ਦੌੜਾਂ ਦਾ ਟੀਚਾ ਦਿੱਤਾ ਹੈ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ 48.5 ਓਵਰਾਂ 'ਚ 266 ਦੌੜਾਂ 'ਤੇ ਆਲ ਆਊਟ ਹੋ ਗਈ।
Download ABP Live App and Watch All Latest Videos
View In Appਭਾਰਤ ਲਈ ਹਰਫਨਮੌਲਾ ਹਾਰਦਿਕ ਪੰਡਯਾ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਹਾਰਦਿਕ ਪੰਡਯਾ ਨੇ 90 ਗੇਂਦਾਂ 'ਤੇ 87 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।
ਭਾਰਤੀ ਆਲਰਾਊਂਡਰ ਨੇ ਆਪਣੀ ਪਾਰੀ 'ਚ 7 ਚੌਕੇ ਅਤੇ 1 ਛੱਕਾ ਲਗਾਇਆ। ਇਸ ਤੋਂ ਇਲਾਵਾ ਹਾਰਦਿਕ ਪੰਡਯਾ ਅਤੇ ਈਸ਼ਾਨ ਕਿਸ਼ਨ ਵਿਚਾਲੇ ਸੈਂਕੜੇ ਦੀ ਸਾਂਝੇਦਾਰੀ ਵੀ ਹੋਈ।
ਭਾਰਤੀ ਟੀਮ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਪਰ ਟੀਮ ਇੰਡੀਆ ਨੇ 67 ਦੌੜਾਂ 'ਤੇ 4 ਵਿਕਟਾਂ ਗੁਆ ਦਿੱਤੀਆਂ ਸਨ। ਇਸ ਤੋਂ ਬਾਅਦ ਈਸ਼ਾਨ ਕਿਸ਼ਨ ਅਤੇ ਹਾਰਦਿਕ ਪੰਡਯਾ ਵਿਚਾਲੇ 138 ਦੌੜਾਂ ਦੀ ਸਾਂਝੇਦਾਰੀ ਹੋਈ।
ਈਸ਼ਾਨ ਕਿਸ਼ਨ ਨੇ 81 ਗੇਂਦਾਂ ਵਿੱਚ 82 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਪਾਰੀ 'ਚ 9 ਚੌਕੇ ਅਤੇ 2 ਛੱਕੇ ਲਗਾਏ। ਪਾਕਿਸਤਾਨ ਲਈ ਸ਼ਾਹੀਨ ਅਫਰੀਦੀ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ।