Death: ਵਿਸ਼ਵ ਚੈਂਪੀਅਨ ਭਾਰਤੀ ਕ੍ਰਿਕਟਰ ਦੇ ਘਰ ਛਾਇਆ ਮਾਤਮ, ਪਤਨੀ ਦੇ ਦੇਹਾਂਤ ਨਾਲ ਸਦਮੇਂ 'ਚ ਖਿਡਾਰੀ
ਦਰਅਸਲ, ਭਾਰਤੀ ਟੀਮ ਨੇ 19 ਸਤੰਬਰ ਤੋਂ ਆਪਣੀ ਮੇਜ਼ਬਾਨੀ ਵਿੱਚ ਬੰਗਲਾਦੇਸ਼ ਨਾਲ 2 ਟੈਸਟ ਮੈਚਾਂ ਦੀ ਸੀਰੀਜ਼ ਖੇਡਣੀ ਹੈ। ਜਿਸ ਲਈ ਟੀਮ ਇੰਡੀਆ ਦੀ ਟੀਮ ਦਾ ਐਲਾਨ ਹੋਣਾ ਬਾਕੀ ਹੈ। ਬੰਗਲਾਦੇਸ਼ ਦੇ ਖਿਲਾਫ ਟੈਸਟ ਸੀਰੀਜ਼ 'ਚ ਕਈ ਸੀਨੀਅਰ ਖਿਡਾਰੀ ਵਾਪਸੀ ਕਰ ਸਕਦੇ ਹਨ।
Download ABP Live App and Watch All Latest Videos
View In Appਜਿਸ ਨੇ ਟੀ-20 ਵਿਸ਼ਵ ਕੱਪ 2024 ਤੋਂ ਬਾਅਦ ਕੋਈ ਅੰਤਰਰਾਸ਼ਟਰੀ ਮੈਚ ਨਹੀਂ ਖੇਡਿਆ ਹੈ। ਜਿਸ 'ਚ ਰਵਿੰਦਰ ਜਡੇਜਾ ਅਤੇ ਜਸਪ੍ਰੀਤ ਬੁਮਰਾਹ ਦਾ ਨਾਂ ਸ਼ਾਮਲ ਹੈ। ਬੰਗਲਾਦੇਸ਼ ਟੈਸਟ ਸੀਰੀਜ਼ ਤੋਂ ਪਹਿਲਾਂ ਹੀ ਇਕ ਭਾਰਤੀ ਕ੍ਰਿਕਟਰ ਦੀ ਪਤਨੀ ਦੀ ਅਚਾਨਕ ਮੌਤ ਹੋ ਗਈ ਹੈ। ਜਿਸ ਕਾਰਨ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ।
ਇਸ ਭਾਰਤੀ ਕ੍ਰਿਕਟਰ ਦੀ ਪਤਨੀ ਦਾ ਹੋਇਆ ਦੇਹਾਂਤ ਦੱਸ ਦੇਈਏ ਕਿ 2 ਸਤੰਬਰ ਨੂੰ ਇੱਕ ਬਹੁਤ ਹੀ ਬੁਰੀ ਖਬਰ ਸਾਹਮਣੇ ਆਈ ਅਤੇ ਟੀਮ ਇੰਡੀਆ ਦੇ ਸਾਬਕਾ ਚੈਂਪੀਅਨ ਖਿਡਾਰੀ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਝਾਅ ਦਾ ਦੇਹਾਂਤ ਹੋ ਗਿਆ। ਜਿਸ ਕਾਰਨ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ। ਕੀਰਤੀ ਆਜ਼ਾਦ ਇਸ ਸਮੇਂ ਬਰਧਮਾਨ-ਦੁਰਗਾਪੁਰ ਤੋਂ ਟੀਐਮਸੀ ਸੰਸਦ ਮੈਂਬਰ ਹਨ। ਉਹ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਰਾਜਨੀਤੀ ਵਿੱਚ ਸ਼ਾਮਲ ਹੋਏ।
ਦੱਸ ਦੇਈਏ ਕਿ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਝਾਅ ਲੰਬੇ ਸਮੇਂ ਤੋਂ ਬੀਮਾਰ ਸੀ। ਕੀਰਤੀ ਆਜ਼ਾਦ ਨੇ ਆਪਣੀ ਪਤਨੀ ਦੇ ਦੇਹਾਂਤ ਦੀ ਖ਼ਬਰ ਸੋਸ਼ਲ ਮੀਡੀਆ ਰਾਹੀਂ ਦਿੱਤੀ। ਉਨ੍ਹਾਂ ਨੇ ਐਕਸ 'ਤੇ ਲਿਖਿਆ, 'ਮੇਰੀ ਪਤਨੀ ਪੂਨਮ ਹੁਣ ਨਹੀਂ ਰਹੀ। ਦੁਪਹਿਰ 12:40 ਵਜੇ ਆਪਣੇ ਸਵਰਗ ਲਈ ਰਵਾਨਾ ਹੋਈ।
ਵਿਸ਼ਵ ਕੱਪ ਜੇਤੂ ਟੀਮ ਦਾ ਹਿੱਸਾ ਰਹਿ ਚੁੱਕੇ ਦੱਸ ਦੇਈਏ ਕਿ ਕੀਰਤੀ ਆਜ਼ਾਦ 1983 ਦੀ ਵਿਸ਼ਵ ਕੱਪ ਜੇਤੂ ਟੀਮ ਦਾ ਹਿੱਸਾ ਸਨ। ਭਾਰਤੀ ਟੀਮ ਨੇ ਕਪਿਲ ਦੇਵ ਦੀ ਕਪਤਾਨੀ ਵਿੱਚ ਪਹਿਲੀ ਵਾਰ ਵਿਸ਼ਵ ਕੱਪ ਜਿੱਤਿਆ ਸੀ। ਕੀਰਤੀ ਆਜ਼ਾਦ ਨੇ 1986 ਤੋਂ ਬਾਅਦ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਅਤੇ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ। ਕੀਰਤੀ ਆਜ਼ਾਦ ਭਾਜਪਾ ਦੇ ਦਰਭੰਗਾ ਸੀਟ ਤੋਂ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਜਿਸ ਤੋਂ ਬਾਅਦ ਉਹ ਬੀਜੇਪੀ ਛੱਡ ਕੇ ਟੀਐਮਸੀ ਵਿੱਚ ਸ਼ਾਮਲ ਹੋ ਗਏ ਅਤੇ ਅਜੇ ਵੀ ਸੰਸਦ ਮੈਂਬਰ ਹਨ।