Hania Aamir: ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਮਿਸਟਰੀ ਮੈਨ ਨਾਲ ਆਈ ਨਜ਼ਰ, ਯੂਜ਼ਰਸ ਬੋਲੇ- 'ਬਾਬਰ ਆਜ਼ਮ'
ਪਾਕਿਸਤਾਨ ਦੀ ਖੂਬਸੂਰਤ ਅਦਾਕਾਰਾ ਸਿਰਫ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਖੂਬ ਪਸੰਦ ਕੀਤੀ ਜਾਂਦੀ ਹੈ। ਉਸ ਨੂੰ ਚੌਹਣ ਵਾਲੇ ਪ੍ਰਸ਼ੰਸਕ ਭਾਰਤ ਵਿੱਚ ਵੀ ਮੌਜੂਦ ਹਨ।
Download ABP Live App and Watch All Latest Videos
View In Appਦੱਸ ਦੇਈਏ ਕਿ ਇਨ੍ਹੀਂ ਦਿਨੀਂ ਹਾਨੀਆ ਆਮਿਰ ਆਪਣੀ ਲਵ ਲਾਈਫ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਹਾਨੀਆ ਇੱਕ ਮਿਸਟਰੀ ਮੈਨ ਨਾਲ ਵਿਖਾਈ ਦੇ ਰਹੀ ਹੈ। ਜਿਸ ਨੂੰ ਲੈ ਹਰ ਪਾਸੇ ਚਰਚਾ ਹੋ ਰਹੀ ਹੈ।
ਆਖਿਰ ਇਹ ਮਿਸਟਰੀ ਮੈਨ ਕੌਣ ਹੈ, ਜਿਸ ਨਾਲ ਹਾਨੀਆ ਨੇ ਖਾਸ ਪਲਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਨੂੰ ਜਾਣਨ ਲਈ ਪ੍ਰਸ਼ੰਸਕ ਵੀ ਬੇਤਾਬ ਹਨ।
ਹਾਲਾਂਕਿ ਹਾਨੀਆ ਵੱਲ਼ੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ਤੋਂ ਕੋਈ ਹਿੰਟ ਨਹੀਂ ਮਿਲ ਸਕਿਆ ਹੈ। ਜਦਕਿ ਅਦਾਕਾਰਾ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਕਮੈਂਟ ਕਰ ਪਾਕਿਸਤਾਨੀ ਕ੍ਰਿਕਟਰ ਬਾਬਰ ਆਜ਼ਮ ਦਾ ਨਾਂਅ ਲੈ ਰਹੇ ਹਨ।
ਦੱਸ ਦੇਈਏ ਕਿ ਕ੍ਰਿਕਟਰ ਬਾਬਰ ਆਜ਼ਮ ਨਾਲ ਹਾਨੀਆ ਆਮਿਰ ਨੂੰ ਡੇਟ ਕਰਨ ਦੀਆਂ ਕਈ ਖਬਰਾਂ ਸਾਹਮਣੇ ਆਈਆ ਸੀ। ਹਾਲਾਂਕਿ ਦੋਵਾਂ ਵਿਚਾਲੇ ਕੀ ਚੱਲ ਰਿਹਾ ਹੈ, ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋ ਸਕੀ।
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਨੀਆ ਆਮਿਰ ਪਾਕਿਸਤਾਨ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਜਿਸ ਨੇ ਆਪਣੀ ਅਦਾਕਾਰੀ ਦੇ ਨਾਲ-ਨਾਲ ਨਾ ਸਿਰਫ ਪਾਕਿਸਤਾਨ ਸਗੋਂ ਪੰਜਾਬ ਵਿੱਚ ਬੈਠੇ ਪੰਜਾਬੀਆਂ ਦਾ ਵੀ ਦਿਲ ਜਿੱਤੀਆ ਹੈ।
ਉਸ ਨੇ ਕਈ ਸੀਰਿਅਲਸ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਇਸ ਤੋਂ ਇਲਾਵਾ ਹਾਨੀਆ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ।