Ravindra Jadeja: ਰਵਿੰਦਰ ਜਡੇਜਾ ਫਾਰਮ ਹਾਊਸ 'ਤੇ ਮਨਾ ਰਹੇ ਛੁੱਟੀਆਂ, ਘੋੜ ਸਵਾਰੀ ਲਈ ਇੰਝ ਦਿਖਾਇਆ ਪਿਆਰ
ਰਵਿੰਦਰ ਜਡੇਜਾ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਭਾਰਤੀ ਆਲਰਾਊਂਡਰ ਘੋੜੇ 'ਤੇ ਸਵਾਰ ਨਜ਼ਰ ਆ ਰਹੇ ਹਨ।
Download ABP Live App and Watch All Latest Videos
View In Appਰਵਿੰਦਰ ਜਡੇਜਾ ਨੇ ਫੋਟੋ ਦੇ ਕੈਪਸ਼ਨ 'ਚ ਲਿਖਿਆ, ''My forever crush... ਇਸ 'ਚ ਉਹ ਘੋੜਾ ਫੜੀ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਇਕ ਹੋਰ ਫੋਟੋ 'ਚ ਟੀਮ ਇੰਡੀਆ ਦੇ ਆਲਰਾਊਂਡਰ ਆਰਾਮ ਕਰਦੇ ਨਜ਼ਰ ਆ ਰਹੇ ਹਨ।
ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਆਪਣੇ ਚਹੇਤੇ ਕ੍ਰਿਕਟਰ ਦੀਆਂ ਪੋਸਟਾਂ ਨੂੰ ਪਸੰਦ ਕਰ ਰਹੇ ਹਨ। ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਹਾਲ ਹੀ 'ਚ ਰਵਿੰਦਰ ਜਡੇਜਾ ਨੂੰ IPL 2023 ਸੀਜ਼ਨ 'ਚ ਦੇਖਿਆ ਗਿਆ ਸੀ। ਇਸ ਟੂਰਨਾਮੈਂਟ ਵਿੱਚ ਰਵਿੰਦਰ ਜਡੇਜਾ ਨੇ ਸ਼ਾਨਦਾਰ ਬੱਲੇਬਾਜ਼ੀ ਤੋਂ ਇਲਾਵਾ ਗੇਂਦਬਾਜ਼ੀ ਦਾ ਨਜ਼ਾਰਾ ਪੇਸ਼ ਕੀਤਾ।
ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਲਈ ਰਵਿੰਦਰ ਜਡੇਜਾ ਟਰੰਪ ਕਾਰਡ ਸਾਬਤ ਹੋਏ। ਆਪਣੀ ਹਰਫ਼ਨਮੌਲਾ ਖੇਡ ਸਦਕਾ ਇਸ ਖਿਡਾਰੀ ਨੇ ਚੇਨਈ ਸੁਪਰ ਕਿੰਗਜ਼ ਨੂੰ ਚੈਂਪੀਅਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।
ਆਈਪੀਐਲ 2023 ਸੀਜ਼ਨ ਦੇ ਫਾਈਨਲ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ ਆਖਰੀ ਗੇਂਦ 'ਤੇ ਹਰਾ ਕੇ ਖ਼ਿਤਾਬ ਜਿੱਤ ਲਿਆ ਹੈ।
ਚੇਨਈ ਸੁਪਰ ਕਿੰਗਜ਼ ਦੀ ਜਿੱਤ ਦੇ ਹੀਰੋ ਰਹੇ ਰਵਿੰਦਰ ਜਡੇਜਾ। ਰਵਿੰਦਰ ਜਡੇਜਾ ਨੇ ਆਖਰੀ ਗੇਂਦ 'ਤੇ ਚੌਕਾ ਜੜ ਕੇ ਮਹਿੰਦਰ ਸਿੰਘ ਧੋਨੀ ਦੀ ਟੀਮ ਨੂੰ ਰੋਮਾਂਚਕ ਜਿੱਤ ਦਿਵਾਈ।