T20 WC: ਵਿਰਾਟ ਕੋਹਲੀ ਨੇ ਮੈਲਬੌਰਨ 'ਚ ਰਾਜਪਾਲ ਨਾਲ ਕੀਤੀ ਮੁਲਾਕਾਤ, ਕਪਤਾਨ ਰੋਹਿਤ ਸ਼ਰਮਾ ਨੇ ਦਿੱਤਾ ਖਾਸ ਤੋਹਫਾ
T20 World Cup 2022: ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ 23 ਅਕਤੂਬਰ ਨੂੰ ਪਾਕਿਸਤਾਨ ਖ਼ਿਲਾਫ਼ ਮੈਚ ਨਾਲ ਕਰੇਗੀ। ਇਸ ਤੋਂ ਪਹਿਲਾਂ ਟੀਮ ਇੰਡੀਆ ਦੇ ਖਿਡਾਰੀਆਂ ਨੇ ਮੈਲਬੌਰਨ ਦੇ ਗਵਰਨਰ ਨਾਲ ਮੁਲਾਕਾਤ ਕੀਤੀ। ਬੀਸੀਸੀਆਈ ਨੇ ਇੱਕ ਤਸਵੀਰ ਰਾਹੀਂ ਇਹ ਜਾਣਕਾਰੀ ਦਿੱਤੀ।
Download ABP Live App and Watch All Latest Videos
View In Appਟੀ-20 ਵਿਸ਼ਵ ਕੱਪ ਦੇ ਸੁਪਰ-12 ਦੌਰ ਦੀ ਸ਼ੁਰੂਆਤ ਤੋਂ ਪਹਿਲਾਂ ਟੀਮ ਇੰਡੀਆ ਦੇ ਖਿਡਾਰੀਆਂ ਨੇ ਮੈਲਬੋਰਨ ਦੀ ਗਵਰਨਰ ਲਿੰਡਾ ਡੇਸਾਉ ਨਾਲ ਮੁਲਾਕਾਤ ਕੀਤੀ। ਬੀਸੀਸੀਆਈ ਨੇ ਇੱਕ ਫੋਟੋ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, 'ਮਾਨਯੋਗ ਲਿੰਡਾ ਡੇਸਾਓ, ਵਿਕਟੋਰੀਆ ਦੀ ਗਵਰਨਰ ਅਤੇ ਹੋਰ ਉੱਘੀਆਂ ਹਸਤੀਆਂ ਨੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨਾਲ ਮੁਲਾਕਾਤ ਕੀਤੀ।'
ਕਪਤਾਨ ਰੋਹਿਤ ਸ਼ਰਮਾ ਨੇ ਰਾਜਪਾਲ ਨੂੰ ਟੀਮ ਇੰਡੀਆ ਦੀ ਜਰਸੀ ਵੀ ਤੋਹਫੇ ਵਿੱਚ ਦਿੱਤੀ। ਇਸ ਦੀਆਂ ਤਸਵੀਰਾਂ ਟਵਿਟਰ ਅਕਾਊਂਟ ਤੋਂ ਸ਼ੇਅਰ ਕੀਤੀਆਂ ਗਈਆਂ ਹਨ।
ਟੀਮ ਇੰਡੀਆ 23 ਅਕਤੂਬਰ ਨੂੰ ਮੈਲਬੋਰਨ ਕ੍ਰਿਕਟ ਗਰਾਊਂਡ (MCG) 'ਤੇ ਟੀ-20 ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ 'ਚ ਕੱਟੜ ਵਿਰੋਧੀ ਪਾਕਿਸਤਾਨ ਨਾਲ ਭਿੜੇਗੀ। ਭਾਰਤੀ ਟੀਮ ਦੀ ਕਮਾਨ ਰੋਹਿਤ ਸ਼ਰਮਾ ਕਰ ਰਹੇ ਹਨ ਜਦਕਿ ਪਾਕਿਸਤਾਨ ਦੀ ਕਪਤਾਨੀ ਬਾਬਰ ਆਜ਼ਮ ਸੰਭਾਲ ਰਹੇ ਹਨ।
ਪ੍ਰਸ਼ੰਸਕ ਬੇਸ਼ੱਕ ਮੈਲਬੌਰਨ ਦੇ ਮੌਸਮ ਅਤੇ ਮੀਂਹ ਨੂੰ ਲੈ ਕੇ ਚਿੰਤਤ ਹਨ, ਪਰ ਉਮੀਦ ਕੀਤੀ ਜਾਂਦੀ ਹੈ ਕਿ ਭਾਵੇਂ ਇਸ ਨਾਲ ਖੇਡ ਵਿਗੜਦੀ ਹੈ, ਕੁਝ ਓਵਰ ਜ਼ਰੂਰ ਖੇਡੇ ਜਾਣਗੇ।
ਇਸ ਤੋਂ ਪਹਿਲਾਂ ਵਿਰਾਟ ਕੋਹਲੀ ਸਮੇਤ ਕਈ ਖਿਡਾਰੀਆਂ ਨੇ ਨਵੀਂ ਜਰਸੀ 'ਚ ਫੋਟੋਸ਼ੂਟ ਵੀ ਕਰਵਾਇਆ ਸੀ। ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ।