U19 World Cup 2024 Final: ਅੰਡਰ 19 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣ ਤੋਂ ਬਾਅਦ ਜਸ਼ਨ 'ਚ ਡੁੱਬੀ ਆਸਟ੍ਰੇਲੀਆਈ ਟੀਮ, ਵੇਖੋ ਤਸਵੀਰਾਂ
ਆਸਟ੍ਰੇਲੀਆਈ ਕ੍ਰਿਕਟ ਟੀਮ ਇੱਕ ਵਾਰ ਫਿਰ ਚੈਂਪੀਅਨ ਬਣ ਗਈ ਹੈ। ਅੰਡਰ-19 ਵਿਸ਼ਵ ਕੱਪ 2024 ਦੇ ਫਾਈਨਲ 'ਚ ਆਸਟ੍ਰੇਲੀਆ ਨੇ ਭਾਰਤ ਨੂੰ ਹਰਾ ਦਿੱਤਾ ਹੈ। ਇਹ 79 ਦੌੜਾਂ ਨਾਲ ਜਿੱਤਿਆ। ਇਸ ਮੈਚ ਲਈ ਬੀਅਰਡਮੈਨ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ।
Download ABP Live App and Watch All Latest Videos
View In Appਟੀਮ ਇੰਡੀਆ ਖਿਲਾਫ ਜਿੱਤ ਤੋਂ ਬਾਅਦ ਆਸਟ੍ਰੇਲੀਆਈ ਖਿਡਾਰੀਆਂ ਨੇ ਜਸ਼ਨ ਮਨਾਇਆ। ਇਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਹਨ। ਆਈਸੀਸੀ ਨੇ ਇਸ ਜਿੱਤ 'ਤੇ ਆਸਟ੍ਰੇਲੀਆਈ ਟੀਮ ਨੂੰ ਵਧਾਈ ਦਿੱਤੀ ਹੈ।
ਭਾਰਤ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 253 ਦੌੜਾਂ ਬਣਾਈਆਂ। ਇਸ ਦੌਰਾਨ ਹਰਜਸ ਸਿੰਘ ਨੇ ਅਰਧ ਸੈਂਕੜਾ ਜੜਿਆ। ਉਸ ਨੇ 64 ਗੇਂਦਾਂ ਵਿੱਚ 55 ਦੌੜਾਂ ਬਣਾਈਆਂ।
ਆਸਟ੍ਰੇਲੀਆਈ ਖਿਡਾਰੀ ਬੀਅਰਡਮੈਨ ਨੂੰ ਮੈਚ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਉਸ ਨੇ ਭਾਰਤ ਦੇ ਖਿਲਾਫ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 3 ਵਿਕਟਾਂ ਲਈਆਂ। ਬੀਅਰਡਮੈਨ ਨੇ 7 ਓਵਰਾਂ 'ਚ ਸਿਰਫ 15 ਦੌੜਾਂ ਦਿੱਤੀਆਂ ਅਤੇ 2 ਮੇਡਨ ਓਵਰ ਵੀ ਸੁੱਟੇ।
ਆਸਟਰੇਲੀਆ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਨ ਆਈ ਟੀਮ ਇੰਡੀਆ 174 ਦੌੜਾਂ ਦੇ ਸਕੋਰ ਤੱਕ ਹੀ ਸੀਮਤ ਰਹੀ। ਇਸ ਮੈਚ ਵਿੱਚ ਭਾਰਤ ਨੂੰ 79 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਸ ਲਈ ਆਦਰਸ਼ ਸਿੰਘ ਨੇ 47 ਦੌੜਾਂ ਬਣਾਈਆਂ।
ਆਸਟ੍ਰੇਲੀਆ ਨੇ 84 ਦਿਨਾਂ 'ਚ ਦੂਜੀ ਵਾਰ ਟੀਮ ਇੰਡੀਆ ਨੂੰ ਫਾਈਨਲ 'ਚ ਹਰਾਇਆ ਹੈ। ਭਾਰਤ ਨੂੰ ਇਸ ਤੋਂ ਪਹਿਲਾਂ ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।