Virat Kohli Century: ਕਿੰਗ ਕੋਹਲੀ ਨੇ ਖਤਮ ਕੀਤਾ ਸੈਂਕੜਿਆਂ ਦਾ ਸੋਕਾ, 1021 ਦਿਨਾਂ ਬਾਅਦ ਬਣਾਇਆ ਸੈਂਕੜਾ; ਕਈ ਰਿਕਾਰਡ ਬਣਾਏ
ਅਫਗਾਨਿਸਤਾਨ ਖਿਲਾਫ਼ ਮੈਚ 'ਚ ਵਿਰਾਟ ਕੋਹਲੀ ਨੇ 61 ਗੇਂਦਾਂ 'ਤੇ 12 ਚੌਕਿਆਂ ਅਤੇ 6 ਛੱਕਿਆਂ ਦੀ ਮਦਦ ਨਾਲ ਨਾਬਾਦ 122 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ, ਸਾਬਕਾ ਭਾਰਤੀ ਕਪਤਾਨ ਨੇ ਨਵੰਬਰ 2019 ਵਿੱਚ ਆਪਣਾ ਆਖਰੀ ਅੰਤਰਰਾਸ਼ਟਰੀ ਸੈਂਕੜਾ ਲਾਇਆ ਸੀ।
Download ABP Live App and Watch All Latest Videos
View In Appਅੰਤਰਰਾਸ਼ਟਰੀ ਟੀ-20 ਵਿੱਚ ਵਿਰਾਟ ਕੋਹਲੀ ਦਾ ਇਹ ਪਹਿਲਾ ਸੈਂਕੜਾ ਹੈ। ਇਸ ਤਰ੍ਹਾਂ ਵਿਰਾਟ ਕੋਹਲੀ ਟੀ-20 ਫਾਰਮੈਟ 'ਚ 6 ਵਾਰ ਸੈਂਕੜੇ ਦਾ ਅੰਕੜਾ ਪਾਰ ਕਰ ਚੁੱਕੇ ਹਨ।
ਵਿਰਾਟ ਕੋਹਲੀ ਅੰਤਰਰਾਸ਼ਟਰੀ ਟੀ-20 ਮੈਚਾਂ ਵਿੱਚ ਭਾਰਤ ਲਈ ਸਭ ਤੋਂ ਵੱਧ ਵਿਅਕਤੀਗਤ ਸਕੋਰਰ ਬਣ ਗਏ ਹਨ। ਇਸ ਮਾਮਲੇ 'ਚ ਵਿਰਾਟ ਕੋਹਲੀ ਨੇ ਰੋਹਿਤ ਸ਼ਰਮਾ ਨੂੰ ਪਿੱਛੇ ਛੱਡ ਦਿੱਤਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਸਾਲ 2017 'ਚ ਸ਼੍ਰੀਲੰਕਾ ਖਿਲਾਫ ਇੰਦੌਰ 'ਚ 118 ਦੌੜਾਂ ਦੀ ਪਾਰੀ ਖੇਡੀ ਸੀ।
ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਦੇ ਮਾਮਲੇ 'ਚ ਰਿਕੀ ਪੋਂਟਿੰਗ ਦੀ ਬਰਾਬਰੀ ਕਰ ਲਈ ਹੈ। ਸਾਬਕਾ ਕੰਗਾਰੂ ਕਪਤਾਨ ਦੇ ਨਾਂ ਅੰਤਰਰਾਸ਼ਟਰੀ ਕ੍ਰਿਕਟ 'ਚ 71 ਸੈਂਕੜੇ ਹਨ। ਇਸ ਦੇ ਨਾਲ ਹੀ ਸਚਿਨ ਤੇਂਦੁਲਕਰ ਦੇ ਨਾਂ ਸਭ ਤੋਂ ਵੱਧ 100 ਸੈਂਕੜੇ ਹਨ।
ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਤੋਂ ਇਲਾਵਾ ਸੂਰਿਆਕੁਮਾਰ ਯਾਦਵ ਅਤੇ ਕੇਐਲ ਰਾਹੁਲ ਨੇ ਵੀ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਭਾਰਤ ਲਈ ਸੈਂਕੜੇ ਲਾਏ ਹਨ। ਅੰਤਰਰਾਸ਼ਟਰੀ ਟੀ-20 ਮੈਚਾਂ 'ਚ ਰੋਹਿਤ ਸ਼ਰਮਾ ਦੇ ਨਾਂ 2 ਸੈਂਕੜੇ ਹਨ।
ਅਫਗਾਨਿਸਤਾਨ ਖਿਲਾਫ ਆਪਣੀ ਪਾਰੀ ਦੌਰਾਨ ਵਿਰਾਟ ਕੋਹਲੀ ਨੇ 24 ਹਜ਼ਾਰ ਅੰਤਰਰਾਸ਼ਟਰੀ ਦੌੜਾਂ ਦਾ ਅੰਕੜਾ ਪਾਰ ਕੀਤਾ। ਇਸ ਦੇ ਨਾਲ ਹੀ ਸਾਬਕਾ ਭਾਰਤੀ ਕਪਤਾਨ ਨੇ ਅੰਤਰਰਾਸ਼ਟਰੀ 250 ਛੱਕੇ ਲਗਾਉਣ ਦਾ ਕਾਰਨਾਮਾ ਵੀ ਕੀਤਾ।