Virat Kohli: IPL ਤੋਂ ਪਹਿਲਾਂ ਨਵੇਂ ਲੁੱਕ 'ਚ ਨਜ਼ਰ ਆਏ ਵਿਰਾਟ ਕੋਹਲੀ, ਫੈਂਸ ਨੂੰ ਖ਼ੂਬ ਪਸੰਦ ਆ ਰਿਹਾ ਨਵਾ ਅਵਤਾਰ
ਵਿਰਾਟ ਕੋਹਲੀ ਦਾ ਨਵਾਂ ਲੁੱਕ ਫੈਨਜ਼ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਕਿੰਗ ਕੋਹਲੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਅੱਗ ਦੀ ਤਰ੍ਹਾਂ ਫੈਲ ਰਹੀਆਂ ਹਨ। ਪ੍ਰਸ਼ੰਸਕ ਆਪਣੇ ਚਹੇਤੇ ਕ੍ਰਿਕਟਰ ਦੇ ਨਵੇਂ ਲੁੱਕ ਦੀ ਤਾਰੀਫ਼ ਕਰ ਰਹੇ ਹਨ।
Download ABP Live App and Watch All Latest Videos
View In Appਵਿਰਾਟ ਕੋਹਲੀ ਨੇ ਨਾ ਸਿਰਫ਼ ਨਵਾਂ ਹੇਅਰ ਸਟਾਈਲ ਰੱਖਿਆ ਹੈ, ਸਗੋਂ ਉਨ੍ਹਾਂ ਨੇ ਆਪਣੀਆਂ ਆਈਬ੍ਰੋਜ਼ ਵਿੱਚ ਵੀ ਕੱਟ ਲੁਆਇਆ ਹੈ, ਜੋ ਕਾਫ਼ੀ ਆਕਰਸ਼ਕ ਲੱਗ ਰਿਹਾ ਹੈ। ਉਨ੍ਹਾਂ ਦੀਆਂ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।
ਵਿਰਾਟ ਕੋਹਲੀ ਹਾਲ ਹੀ ਵਿੱਚ ਦੂਜੀ ਵਾਰ ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਵਿਰਾਟ ਐਤਵਾਰ ਨੂੰ ਭਾਰਤ ਪਰਤੇ ਹਨ।
ਵਿਰਾਟ ਕੋਹਲੀ ਨੇ ਇੰਗਲੈਂਡ ਖਿਲਾਫ ਟੈਸਟ ਸੀਰੀਜ਼ 'ਚ ਹਿੱਸਾ ਨਹੀਂ ਲਿਆ ਸੀ। ਹੁਣ ਉਹ IPL 2024 ਤੋਂ ਕ੍ਰਿਕਟ ਦੇ ਮੈਦਾਨ 'ਚ ਵਾਪਸੀ ਕਰਨਗੇ। ਉਨ੍ਹਾਂ ਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ ਇਸ ਸਾਲ ਜਨਵਰੀ ਵਿੱਚ ਖੇਡਿਆ ਸੀ
ਆਈਪੀਐਲ 2024 ਤੋਂ ਬਾਅਦ ਟੀ-20 ਵਿਸ਼ਵ ਕੱਪ ਖੇਡਿਆ ਜਾਣਾ ਹੈ। ਹਾਲਾਂਕਿ ਖਬਰਾਂ ਮੁਤਾਬਕ ਤਾਂ ਕਿੰਗ ਕੋਹਲੀ ਦੀ ਟੀ-20 ਟੀਮ 'ਚ ਜਗ੍ਹਾ ਪੱਕੀ ਨਹੀਂ ਹੋਈ ਹੈ। ਹਾਲਾਂਕਿ ਆਈਪੀਐਲ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਉਹ ਟੀ-20 ਟੀਮ ਵਿੱਚ ਜਗ੍ਹਾ ਪੱਕੀ ਕਰ ਸਕਦੇ ਹਨ।