IPL 2022 Final Photos: ਡੈਬਿਊ ਸੀਜ਼ਨ 'ਚ ਗੁਜਰਾਤ ਟਾਈਟਨਜ਼ ਨੇ ਰਚਿਆ ਇਤਿਹਾਸ, ਰਾਜਸਥਾਨ ਨੂੰ ਹਰਾ ਕੇ ਬਣੀ ਚੈਂਪੀਅਨ
ਗੁਜਰਾਤ ਟਾਈਟਨਸ ਨੇ ਰਾਜਸਥਾਨ ਰਾਇਲਜ਼ ਨੂੰ 7 ਵਿਕਟਾਂ ਨਾਲ ਹਰਾ ਕੇ IPL 2022 ਦਾ ਖਿਤਾਬ ਜਿੱਤ ਲਿਆ ਹੈ। ਫਾਈਨਲ ਮੈਚ 'ਚ ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 131 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ਵਿੱਚ ਗੁਜਰਾਤ ਨੇ ਸਿਰਫ਼ 18.1 ਓਵਰਾਂ ਵਿੱਚ ਹੀ ਟੀਚਾ ਹਾਸਲ ਕਰ ਲਿਆ।
Download ABP Live App and Watch All Latest Videos
View In Appਉਸ ਤੋਂ ਇਲਾਵਾ ਡੇਵਿਡ ਮਿਲਰ ਨੇ ਵੀ 19 ਗੇਂਦਾਂ ਵਿੱਚ 32 ਦੌੜਾਂ ਦੀ ਪਾਰੀ ਖੇਡ ਕੇ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ। (ਫੋਟੋ ਕ੍ਰੈਡਿਟ: iplt20.com)
ਰਾਜਸਥਾਨ ਲਈ ਇਸ ਮੈਚ ਵਿੱਚ ਜੋਸ ਬਟਲਰ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਉਸ ਨੇ 39 ਦੌੜਾਂ ਦੀ ਪਾਰੀ ਖੇਡੀ। (ਫੋਟੋ ਕ੍ਰੈਡਿਟ: iplt20.com)
ਟੀਮ ਲਈ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਉਸ ਨੇ 22 ਦੌੜਾਂ ਦਾ ਯੋਗਦਾਨ ਪਾਇਆ।
ਇਸ ਦੇ ਨਾਲ ਹੀ ਇਸ ਮੈਚ 'ਚ ਫਰਗੂਸਨ ਨੇ IPL ਦੇ ਇਤਿਹਾਸ 'ਚ ਸਭ ਤੋਂ ਤੇਜ਼ ਗੇਂਦ ਸੁੱਟੀ। ਉਸ ਨੇ 157.3 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਗੇਂਦ ਸੁੱਟੀ।
ਇਸ ਤੋਂ ਇਲਾਵਾ ਰਾਜਸਥਾਨ ਰਾਇਲਜ਼ ਦੇ ਲੈੱਗ ਸਪਿਨਰ ਚਾਹਲ ਇਸ ਸੀਜ਼ਨ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਉਸ ਨੇ ਇਸ ਸੀਜ਼ਨ ਵਿੱਚ 27 ਵਿਕਟਾਂ ਲੈ ਕੇ ਪਰਪਲ ਕੈਪ ਹਾਸਲ ਕੀਤਾ ਹੈ। (ਫੋਟੋ ਕ੍ਰੈਡਿਟ: iplt20.com)
131 ਦੌੜਾਂ ਦੇ ਸਕੋਰ ਦਾ ਪਿੱਛਾ ਕਰਨ ਉਤਰੀ ਗੁਜਰਾਤ ਦੀ ਟੀਮ ਇਕ ਸਮੇਂ 23 ਦੌੜਾਂ 'ਤੇ 2 ਵਿਕਟਾਂ ਗੁਆ ਕੇ ਸੰਘਰਸ਼ ਕਰ ਰਹੀ ਸੀ। ਇਸ ਦੌਰਾਨ ਹਾਰਦਿਕ ਅਤੇ ਗਿੱਲ ਨੇ 63 ਦੌੜਾਂ ਦੀ ਸਾਂਝੇਦਾਰੀ ਕੀਤੀ। ਹਾਲਾਂਕਿ ਇਸ ਦੌਰਾਨ ਹਾਰਦਿਕ 34 ਦੌੜਾਂ ਬਣਾ ਕੇ ਆਊਟ ਹੋ ਗਏ। (ਫੋਟੋ ਕ੍ਰੈਡਿਟ: iplt20.com)