ਕਿਸਾਨਾਂ ਨੇ ਦਿੱਲੀ ਘੇਰਨ ਲਈ ਇੰਝ ਕੀਤੀ ਤਿਆਰੀ
ਏਬੀਪੀ ਸਾਂਝਾ | 23 Nov 2020 05:29 PM (IST)
1
ਕਿਸਾਨ ਮੋਗਾ ਤੋਂ ਬਰਨਾਲਾ ਵੱਲ ਨੂੰ 25 ਨਵੰਬਰ ਤੋਂ ਹੀ ਕੂਚ ਸ਼ੁਰੂ ਕਰ ਦੇਣਗੇ। ਕਿਸਾਨਾਂ ਨੇ ਪੂਰੇ ਇੱਕ ਮਹੀਨੇ ਦਾ ਰਾਸ਼ਨ ਵੀ ਨਾਲ ਬੰਨ ਲਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਨੁਕੜ ਨਾਟਕਾਂ ਰਾਹੀਂ ਪਿੰਡਾਂ 'ਚ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ।
2
ਮੋਗਾ ਵਿੱਚ ਕਿਸਾਨ ਆਗੂਆਂ ਦੀਆਂ 10 ਟੀਮਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਲਾਮਬੰਦ ਕਰ ਰਹੀਆਂ ਹਨ।
3
26-27 ਨਵੰਬਰ ਨੂੰ ਕਿਸਾਨ ਵੱਡੀ ਗਿਣਤੀ ਵਿੱਚ ਟ੍ਰੈਕਟਰ ਟਰਾਲੀਆਂ ਤੇ ਦਿੱਲੀ ਵੱਲ ਨੂੰ ਕੂਚ ਕਰਨਗੇ। ਇਸ ਲਈ ਕਿਸਾਨਾਂ ਨੇ ਪੂਰੀ ਤਿਆਰੀ ਕਰ ਲਈ ਹੈ।
4
ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਲੰਬੇ ਸਮੇਂ ਤੋਂ ਪੰਜਾਬ ਅੰਦਰ ਚੱਲ ਰਿਹਾ ਹੈ। ਰੇਲ ਰੋਕੋ ਅੰਦੋਲਨ ਮਗਰੋਂ ਕਿਸਾਨਾਂ ਨੇ ਹੁਣ ਦਿੱਲੀ ਘੇਰਨ ਦੀ ਤਿਆਰੀ ਕੀਤੀ ਹੈ।