ਪੜਚੋਲ ਕਰੋ
Tractor Rally Photos: ਨਾਅਰਿਆਂ 'ਤੇ ਭਾਰੀ ਹੰਗਾਮੇ ਨਾਲ ਟ੍ਰੈਕਟਰ ਰੈਲੀ ਕੱਢ ਰਹੇ ਕਿਸਾਨ, ਦੇਖੋ ਤਸਵੀਰਾਂ
1/8

ਗਣਤੰਤਰ ਦਿਵਸ ਪਰੇਡ ਤੇ ਕਿਸਾਨਾਂ ਦੀ ਪ੍ਰਸਤਾਵਿਤ ਟ੍ਰੈਕਟਰ ਪਰੇਡ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ 'ਚ ਬਹੁਪੱਧਰੀ ਸੁਰੱਖਿਆ ਵਿਵਸਥਾ ਕੀਤੀ ਗਈ ਹੈ।
2/8

ਟਿੱਕਰੀ ਬਾਰਡਰ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪੁਲਿਸ ਬੈਰੀਕੇਡਿੰਗ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਹੈ।
3/8

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਟ੍ਰੈਕਟਰ ਰੈਲੀ ਕੱਢ ਕੇ ਆਪਣਾ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸਿੰਘੂ ਬਾਰਡਰ ਅਤੇ ਧੰਸਾ ਬਾਰਡਰ ਤੋਂ ਟ੍ਰੈਕਟਰ ਪਰੇਡ ਸ਼ੁਰੂ ਕਰ ਦਿੱਤੀ ਗਈ ਹੈ।
4/8

ਰਾਜਪਥ ਤੇ ਦਿੱਲੀ ਦੀਆਂ ਹੋਰ ਸਰਹੱਦਾਂ 'ਤੇ ਹਜ਼ਾਰਾਂ ਹਥਿਆਰਬੰਦ ਬਲ ਤਾਇਨਾਤ ਕੀਤੇ ਗਏ ਹਨ।
5/8

ਸਰਕਾਰ ਤੇ 41 ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਦੇ ਵਿਚ 11ਵੇਂ ਦੌਰ ਦੀ ਵਾਰਤਾ ਵੀ ਬੇਨਤੀਜਾ ਰਹੀ। ਦਸਵੇਂ ਦੌਰ ਦੀ ਵਾਰਤਾ 'ਚ ਸਰਕਾਰ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਤਕ ਮੁਲਤਵੀ ਕਰਨ ਦੀ ਪੇਸ਼ਕਸ਼ ਕੀਤੀ ਸੀ, ਪਰ ਕਿਸਾਨ ਜਥੇਬੰਦੀਆਂ ਨੇ ਇਸ ਨੂੰ ਖਾਰਜ ਕਰ ਦਿੱਤਾ ਸੀ।
6/8

ਵਧਦੀ ਠੰਡ ਤੇ ਸੀਤ ਲਹਿਰ ਦੇ ਬਾਵਜੂਦ ਕਿਸਾਨਾਂ ਦਾ ਗੁੱਸਾਂ ਸ਼ਾਂਤ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹਰ ਰੋਜ਼ ਕਿਸਾਨ ਸੜਕਾਂ 'ਤੇ ਬੈਠ ਕਾਨੂੰਨ ਨੂੰ ਵਾਪਸ ਲੈਣ ਦੇ ਨਾਅਰੇ ਲਾਉਂਦੇ ਹਨ।
7/8

50 ਤੋਂ ਜ਼ਿਆਦਾ ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨ ਖਿਲਾਫ ਵਿਰੋਧ ਜਤਾ ਰਹੇ ਹਨ। ਕਿਸਾਨਾਂ ਦੀ ਸਾਫ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਉੱਥੇ ਹੀ ਸਰਕਾਰ ਕਿਸਾਨਾਂ ਨਾਲ ਗੱਲ ਕਰਕੇ ਲਗਾਤਾਰ ਇਸ ਅੰਦੋਲਨ ਨੂੰ ਸ਼ਾਂਤ ਕਰਾਉਣ ਦਾ ਯਤਨ ਕਰ ਰਹੀ ਹੈ।
8/8

ਭਾਰੀ ਤਾਦਾਦ 'ਚ ਕਿਸਾਨ ਟ੍ਰੈਕਟਰ ਲੈਕੇ ਖੇਤੀ ਕਾਨੂੰਨ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ 'ਚ ਕਾਨੂੰਨ ਖਿਲਾਫ ਬੇਹੱਦ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।
Published at :
ਹੋਰ ਵੇਖੋ





















