ਆਮ ਆਦਮੀ ਪਾਰਟੀ ਨਾਲ ਤੋੜਜੋੜ ਦੀਆਂ ਲੱਖ ਕੋਸ਼ਿਸ਼ਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਹੁਣ ਬੈਂਸ ਭਰਾਵਾਂ ਦੇ ਨਾਲ ਜੁੜ ਗਏ ਹਨ। ਇਸ ਗੱਲ ਦੀ ਪੁਸ਼ਟੀ ਖੁਦ ਸਿਮਰਜੀਤ ਸਿੰਘ ਬੈਂਸ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਤੇ ਪਰਗਟ ਸਿੰਘ ਨਾਲ ਮਿਲ ਕੇ ਫਰੰਟ ਬਣਾਇਆ ਜਾ ਰਿਹਾ ਹੈ। ਇਸ ਫਰੰਟ ਵਿੱਛ ਹੋਰ ਵੀ ਹਮਖਿਆਲੀ ਸ਼ਾਮਲ ਹੋਣਗੇ। ਫਰੰਟ ਪੰਜਾਬੀਆਂ ਨੂੰ ਸਾਫ ਸੁਧਰੀ ਸਰਕਾਰ ਦੇਵੇਗਾ।
‘ਏ.ਬੀ.ਪੀ. ਸਾਂਝਾ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਈਮਾਨਦਾਰ ਲੋਕਾਂ ਨੂੰ ਟਿਕਟਾਂ ਦੇਣਗੇ। ਦੂਜੇ ਪਾਸੇ ਪਰਗਟ ਸਿੰਘ ਤੇ ਨਵਜੋਤ ਕੌਰ ਸਿੱਧੂ ਨੇ ਵੀ ਇਸ ਨੂੰ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕੀਤਾ ਹੈ।
ਪ੍ਰਗਟ ਸਿੰਘ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਇਸ ਫਰੰਟ ਦਾ ਹਿੱਸਾ ਬਣੇ ਹਨ।
ਦਰਅਸਲ ਅੱਜ ਇੱਕ ਪੋਸਟਰ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਿਹਾ ਹੈ। ਬੈਂਸ ਨੇ ਕਿਹਾ ਕਿ ਇਹ ਪੋਸਟਰ ਬਿਲਕੁਲ ਸਹੀ ਹੈ ਤੇ ਉਹ ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ ਨਾਲ ਮਿਲ ਗਏ ਹਨ। ਉਨ੍ਹਾਂ ਪੰਜਾਬ ਵਿੱਚ ਚੋਣਾਂ ਲੜਨ ਦੀ ਵੀ ਗੱਲ ਕਹੀ ਹੈ।
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ‘ਮਿਲਕਫੈੱਡ’ ਹੋਇਆ ਹੋਰ ਮਜ਼ਬੂਤ
Punjab News: ਮੀਂਹ ਨੇ ਠਾਰੇ ਲੋਕ, ਅਗਲੇ 3 ਦਿਨਾਂ ਲਈ ਅਲਰਟ ਜਾਰੀ, ਹੋਰ ਜ਼ੋਰ ਫੜੇਗੀ ਠੰਡ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਹਮੇਸ਼ਾ ਨੀਲੇ ਰੰਗ ਦੀ ਪੱਗ ਕਿਉਂ ਬੰਨ੍ਹਦੇ ਸੀ ਸਾਬਕਾ PM ਮਨਮੋਹਨ ਸਿੰਘ, ਜਾਣ ਲਓ ਇਸ ਦਾ ਕਾਰਨ
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ