ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਭਿਆਨਕ ਅੱਗ ਦੀਆਂ ਤਸਵੀਰਾਂ
ਅੰਮ੍ਰਿਤਸਰ: ਗੁਰੂ ਨਗਰੀ ਦੇ ਰੇਲਵੇ ਸਟੇਸ਼ਨ ‘ਤੇ ਅੱਜ ਸਵੇਰੇ ਵਾਪਰ ਗਿਆ ਹਾਦਸਾ। ਸਟੇਸ਼ਨ ਦੇ ਟਿਕਟ ਕਾਉਂਟਰ ‘ਤੇ ਅਚਾਨਕ ਅੱਗ ਲੱਗ ਗਈ। ਇਸ ਦੇ ਚੱਲਦੇ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ। ਅੱਗ ਲੱਗਣ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਜਾਣਕਾਰੀ ਮੁਤਾਬਕ ਅੱਜ ਸਵੇਰੇ ਅੰਮ੍ਰਿਤਸਰ ਦੇ ਗੋਲ ਬਾਗ ਵਾਲੇ ਪਾਸੇ ਜਦ ਯਾਤਰੀ ਟਿਕਟ ਬੁੱਕ ਕਰਵਾਉਣ ਲਈ ਟਿਕਟ ਕਾਉਂਟਰ ‘ਤੇ ਪਹੁੰਚੇ ਤਾਂ ਉੱਥੇ ਅੱਗ ਲੱਗੀ ਹੋਈ ਸੀ।
ਇਸ ਅੱਗ ਦੇ ਚੱਲਦੇ ਟਿਕਟ ਕਾਉਂਟਰ ਦਾ ਸਾਰਾ ਰਿਕਾਰਡ ਸੜ ਕੇ ਸਵਾਹ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਅੱਗ ਲੱਗਣ ਦੇ ਕਾਰਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ ਸ਼ੁਰੂਆਤੀ ਜਾਂਚ ਤੋਂ ਬਾਅਦ ਇਸ ਅੱਗ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।
ਦੇਖਦੇ ਹੀ ਦੇਖਦੇ ਅੱਗ ਨੇ ਪੂਰੇ ਟਿਕਟ ਕਾਉਂਟਰ ਨੂੰ ਆਪਣੀ ਚਪੇਟ ‘ਚ ਲੈ ਲਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਕਾਫੀ ਮੁਸ਼ੱਕਤ ਦੇ ਬਾਅਦ ਇਸ ਅੱਗ ਨੂੰ ਬੁਝਾਇਆ ਗਿਆ।