✕
  • ਹੋਮ

ਕਾਂਗਰਸੀਆਂ ਦੇ ਘੇਰੇ 'ਚ ਕਸੂਤੇ ਫਸੇ ਬਾਦਲ, ਦੇਖੋ ਤਸਵੀਰਾਂ

ਏਬੀਪੀ ਸਾਂਝਾ   |  13 Oct 2016 04:13 PM (IST)
1

2

3

4

5

ਕਾਂਗਰਸ ਦੇ ਇਲਜ਼ਾਮਾਂ ਮੁਤਾਬਕ ਪੁਲਿਸ ਨੇ ਇਸ ਮਾਮਲੇ ‘ਚ ਇੱਕਤਰਫਾ ਕਾਰਵਾਈ ਕਰਦਿਆਂ ਯੂਥ ਕਾਂਗਰਸ ਆਗੂਆਂ ਖਿਲਾਫ ਕੇਸ ਦਰਜ ਕਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਯੂਥ ਅਕਾਲੀ ਦਲ ਦੇ ਕਿਸੇ ਆਗੂ ਖਿਲਾਫ ਕਾਰਵਾਈ ਨਹੀਂ ਕੀਤੀ ਗਈ।

6

ਦਰਅਸਲ ਦੁਸ਼ਹਿਰੇ ਮੌਕੇ ਕਾਂਗਰਸ ਲੁਧਿਆਣਾ ‘ਚ ਨਸ਼ਿਆਂ ਖਿਲਾਫ ਚਿੱਟਾ ਰਾਵਣ ਫੂਕਣਾ ਚਾਹੁੰਦੀ ਸੀ। ਇਸ ਗੱਲ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਝੜਪ ਹੋ ਗਈ ਸੀ।

7

ਪ੍ਰਦਰਸ਼ਨਕਾਰੀ ਕਾਂਗਰਸ ਲੀਡਰਾਂ ਨੇ ਯੂਥ ਅਕਾਲੀ ਦਲ ਦੇ ਆਗੂਆਂ ਖਿਲਾਫ ਕੇਸ ਦਰਜ ਕਰਨ ਤੇ ਯੂਥ ਕਾਂਗਰਸ ਦੇ ਗ੍ਰਿਫਤਾਰ ਕੀਤੇ ਵਰਕਰਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਮੰਗ ਕੀਤੀ ਜਾ ਰਹੀ ਹੈ ਕਿ ਲੁਧਿਆਣਾ ਦੇ ਪਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਵੀ ਮਾਮਲੇ ‘ਚ ਗਲਤ ਕਾਰਵਾਈ ਕਰਨ ਵਜੋਂ ਸਸਪੈਂਡ ਕੀਤਾ ਜਾਵੇ।

8

ਧਰਨੇ ‘ਤੇ ਬੈਠੇ ਕਾਂਗਰਸ ਆਗੂਆਂ ਨੂੰ ਮਿਲਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਠੀ ਤੋਂ ਬਾਹਰ ਆਏ ਤੇ ਗੱਲਬਾਤ ਕਰ ਭਰੇਸੋ ‘ਚ ਲੈਣ ਦੀ ਕੋਸ਼ਿਸ਼ ਕੀਤੀ। ਬਾਦਲ ਨੇ ਉਨ੍ਹਾਂ ਦੇ ਸਾਹਮਣੇ ਹੀ ਡੀਜੀਪੀ ਨੂੰ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਜਾਂਚ ਕਰਨ ਤੇ ਤਿੰਨ ਦਿਨਾਂ ‘ਚ ਰਿਪੋਰਟ ਦਾਖਲ ਕਰਨ ਦੇ ਹੁਕਮ ਵੀ ਦਿੱਤੇ। ਪਰ ਮੁੱਖ ਮੰਤਰੀ ਦਾ ਭਰੋਸਾ ਕਾਂਗਰਸ ਆਗੂਆਂ ਦੇ ਗੁੱਸੇ ਨੂੰ ਸ਼ਾਂਤ ਨਹੀਂ ਕਰ ਸਕਿਆ।

9

  • ਹੋਮ
  • Photos
  • ਖ਼ਬਰਾਂ
  • ਕਾਂਗਰਸੀਆਂ ਦੇ ਘੇਰੇ 'ਚ ਕਸੂਤੇ ਫਸੇ ਬਾਦਲ, ਦੇਖੋ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.