ਚੰਡੀਗੜ੍ਹ ਦੇ ਕੈਪੀਟਲ ਕੰਪਲੈਕਸ ਨੂੰ ਵਰਲਡ ਹੈਰੀਟੇਜ ਇਮਾਰਤ ਦਾ ਦਰਜਾ ਮਿਲ ਗਿਆ ਹੈ। ਇਸਤਾਂਬੁਲ ‘ਚ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਤੋਂ ਬਾਅਦ ਯੁਨੈਸਕੋ ਨੇ ਇਹ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਦਰਜਾ ਹਾਸਲ ਕਰਨ ਲਈ ਕਰੀਬ ਇੱਕ ਦਹਾਕਾ ਪਹਿਲਾਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਸਨ।
ਪਿਛਲੇ ਸਾਲ ਯੁਨੈਸਕੋ ਦੀ ਇੱਕ ਟੀਮ ਨੇ ਚੰਡੀਗੜ੍ਹ ਪਹੁੰਚ ਕੇ ਇਹਨਾਂ ਇਮਾਰਤਾਂ ਦਾ ਨਿਰੀਖਣ ਕੀਤਾ ਸੀ।
ਫਰਾਂਸੀਸੀ ਆਰਕੀਟਿਕਟ ਲੀ ਕਾਰਬੂਜੀਏ ਨੇ 1950 ਚ ਚੰਡੀਗੜ੍ਹ ਦਾ ਮਾਸਟਰ ਪਲਾਨ ਤਿਆਰ ਕੀਤਾ ਸੀ। ਕੈਪੀਟਲ ਕੰਪਲੈਕਸ ‘ਚ ਓਪਨ ਹੈਂਡ, ਪੰਜਾਬ ਐਂਡ ਹਰਿਆਣਾ ਹਾਈਕੋਰਟ, ਟਾਵਰ ਆਫ ਸ਼ੈਡੋ ਤੇ ਸੈਕਟਰੀਏਟ ਸ਼ਾਮਲ ਹਨ।
ਇਸ ਤੋਂ ਇਲਾਵਾ ਵਿਸ਼ਵ ਦੇ ਤੀਜੇ ਸਭ ਤੋਂ ਉੱਚੇ ਪਰਬਤ ਕੰਚਨਜੰਗਾ ‘ਤੇ ਸਥਿਤ ਸਿੱਕਮ ਦੇ ਨੈਸ਼ਨਲ ਪਾਰਕ ਸਮੇਤ ਭਾਰਤ ਦੀਆਂ ਤਿੰਨ ਥਾਵਾਂ ਨੂੰ ਵਰਲਡ ਹੈਰੀਟੇਜ ਦੀ ਸੂਚੀ ‘ਚ ਸ਼ਾਮਲ ਕੀਤਾ ਹੈ।
ਅਜਿਹਾ ਪਹਿਲੀ ਵਾਰ ਹੈ ਹੋਇਆ ਹੈ ਕਿ ਕਮੇਟੀ ਦੀ ਮੀਟਿੰਗ ਦੇ ਇੱਕੋ ਸੈਸ਼ਨ ‘ਚ ਕਿਸੇ ਦੇਸ਼ ਦੀਆਂ ਤਿੰਨ ਥਾਵਾਂ ਨੂੰ ਇਹ ਦਰਜਾ ਦਿੱਤਾ ਗਿਆ ਹੋਵੇ। ਇਸ ਐਲਾਨ ਤੋਂ ਬਾਅਦ ਇਹਨਾਂ ਥਾਵਾਂ ‘ਤੇ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ‘ਚ ਕਾਫੀ ਵਾਧਾ ਹੋਣ ਦੀ ਉਮੀਦ ਹੈ।
ਇੱਕ ਦਿਨ ਪਹਿਲਾਂ ਹੋਈ ਮੀਟਿੰਗ ‘ਚ ਯੁਨੈਸਕੋ ਨੇ ਬਿਹਾਰ ਦੀ ਨਾਲੰਦਾ ਯੂਨੀਵਰਸਿਟੀ ਦੇ ਖੰਡਰਾਂ ਨੂੰ ਵੀ ਵਿਸ਼ਵ ਵਿਰਾਸਤ ਦੀ ਸੂਚੀ ‘ਚ ਸ਼ਾਮਲ ਕਰਨ ਦਾ ਐਲਾਨ ਕੀਤਾ ਸੀ।
BJP Leader Resign: ਸੀਨੀਅਰ ਆਗੂ ਨੇ ਭਾਜਪਾ ਦਾ ਛੱਡਿਆ ਸਾਥ! ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ; ਜਾਣੋ ਵਜ੍ਹਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Big News: ਸਿਆਸਤ 'ਚ ਵੱਡਾ ਧਮਾਕਾ, ਕਈ ਸੀਨੀਅਰ ਆਗੂਆਂ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਸਾਥ; 'ਆਪ' 'ਚ ਹੋਏ ਸ਼ਾਮਲ: ਤਸਵੀਰਾਂ ਵਾਇਰਲ...
Big News: ਵੱਡੀ ਖਬਰ, ਸਾਬਕਾ CM ਬੀਬੀ ਭੱਠਲ ਦਾ ਭਤੀਜਾ ਅਤੇ ਸੀਨੀਅਰ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ ਸਿੱਧੂ ਸਾਥੀਆਂ ਸਣੇ ‘ਆਪ’ ‘ਚ ਸ਼ਾਮਲ, ਤਸਵੀਰਾਂ ਵਾਇਰਲ...
School Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਅਤੇ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules : ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
AAP MLA : ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?