ਪੁਲਿਸ ਮੁਤਾਬਕ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਬੈਂਕ ਕਰਮੀਆਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਵੀ ਅਜਿਹੀਆਂ ਹਰਕਤਾਂ ਕਰ ਚੁੱਕਾ ਹੈ। ਉਸ ਦੀ ਇਹ ਪੂਰੀ ਕਾਰਵਾਈ ਬੈਂਕ ਦੇ ਸੀਸੀਟੀਵੀ ‘ਚ ਕੈਦ ਹੋ ਗਈ।
ਜਾਣਕਾਰੀ ਮੁਤਾਬਕ ਇਹ ਵਿਅਕਤੀ ਬੈਂਕ ‘ਚ ਕਿਸੇ ਕੰਮ ਲਈ ਆਇਆ ਸੀ। ਪਰ ਅਚਾਨਕ ਕਿਸੇ ਗੱਲ ਨੂੰ ਲੈ ਕੇ ਉਸ ਦੀ ਬੈਂਕ ਕਰਮੀਆਂ ਨਾਲ ਬਹਿਸ ਹੋ ਗਈ। ਇਸ ਦੌਰਾਨ ਉਹ ਅਚਾਨਕ ਭੜਕ ਗਿਆ ਤੇ ਬੈਂਕ ਦਾ ਕਰੀਬ 1 ਲਖ 28 ਹਜਾਰ ਦਾ ਚੈੱਕ ਪਾੜ ਦਿੱਤਾ। ਬੈਂਕ ਦੇ ਹੋਰ ਕਾਗਜ਼ਾਤ ਵੀ ਪਾੜ ਦਿੱਤੇ। ਹੰਗਾਮਾ ਵਧਿਆ ਤਾਂ ਤੁਰੰਤ ਪੁਲਿਸ ਨੂੰ ਬੁਲਾਇਆ ਗਿਆ।
ਕਾਫੀ ਦੇਰ ਤੱਕ ਚੱਲੇ ਹੰਗਾਮੇ ਮਗਰੋਂ ਉਸ ਨੂੰ ਹਿਰਾਸਤ ‘ਚ ਲਿਆ ਗਿਆ। ਇਹ ਪੂਰੀ ਘਟਨਾ ਬੈਂਕ ਦੇ ਸੀਸੀਟੀਵੀ ‘ਚ ਕੈਦ ਹੋ ਗਈ।
ਮੌਕੇ ‘ਤੇ ਪਹੁੰਚੇ ਪੁਲਿਸ ਕਰਮੀਆਂ ਨੇ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਸ ਨੇ ਪੁਲਿਸ ਕਰਮੀਆਂ ਦੇ ਸਾਹਮਣੇ ਹੀ ਆਪਣੀ ਸ਼੍ਰੀ ਸਾਹਿਬ ਬਾਹਰ ਕੱਢ ਕੇ ਹਵਾ ‘ਚ ਲਹਿਰਾਉਣੀ ਸ਼ੁਰੂ ਕਰ ਦਿੱਤੀ। ਆਖਰ ਕਾਫੀ ਮੁਸ਼ੱਕਤ ਬਾਅਦ ਉਸ ਨੂੰ ਕਾਬੂ ਕੀਤਾ ਗਿਆ।
ਫਰੀਦਕੋਟ: ਸ਼ਹਿਰ ਦੀ ਪੰਜਾਬ ਐਂਡ ਸਿੰਧ ਬੈਂਕ ‘ਚ ਅਚਾਨਕ ਹੰਗਾਮਾ ਹੋ ਗਿਆ। ਇੱਕ ਅਮ੍ਰਿਤਧਾਰੀ ਵਿਅਕਤੀ ਵੱਲੋਂ ਬੈਂਕ ਦਾ ਚੈੱਕ ਤੇ ਹੋਰ ਕਾਗਜ਼ਾਤ ਪਾੜ ਦਿੱਤੇ ਗਏ। ਬੈਂਕ ਕਰਮਚਾਰੀਆਂ ਨਾਲ ਗਾਲੀ ਗਲੋਚ ਵੀ ਕੀਤਾ ਗਿਆ। ਪੁਲਿਸ ਦੇ ਆਉਣ ‘ਤੇ ਇਸ ਵਿਅਕਤੀ ਨੇ ਸ੍ਰੀ ਸਾਹਿਬ ਕੱਢ ਕੇ ਹਵਾ ‘ਚ ਲਹਿਰਾਉਣਾ ਸ਼ੁਰੂ ਕਰ ਦਿੱਤਾ।
School Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਅਤੇ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Big News: ਸਿਆਸਤ 'ਚ ਹਲਚਲ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ...
ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Big News: ਵੱਡੀ ਖਬਰ, ਕਾਂਗਰਸ ਨੂੰ ਛੱਡ ਸੀਨੀਅਰ ਆਗੂ ਸਾਥੀਆਂ ਸਣੇ AAP ‘ਚ ਸ਼ਾਮਲ, ਸਿਆਸਤ ‘ਚ ਮੱਚੀ ਤਰਥੱਲੀ...
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ; ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ