ਗੌਤਮ ਮੁਤਾਬਕ ਉਨ੍ਹਾਂ ਦੀ ਕਾਰ ਨੂੰ ਇੱਕ ਹੋਰ ਕਾਰ ਸਵਾਰ ਕੁੜੀਆਂ ਨੇ ਓਵਰਟੇਕ ਕਰਦੇ ਸਮੇਂ ਸਾਈਡ ਮਾਰ ਦਿੱਤੀ। ਇਸੇ ਦੇ ਚੱਲਦੇ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਇਹ ਹਾਦਸਾ ਵਾਪਰਿਆ। ਹਾਲਾਂਕਿ ਹਾਦਸੇ ਦੇ ਕਾਰਨਾ ਨੂੰ ਲੈ ਕੇ ਪੁਲਿਸ ਜਾਂਚ ਕਰ ਰਹੀ ਹੈ।
ਇਸ ਕਾਰ ‘ਚ ਗੌਤਮ ਸਚਦੇਵਾ ਤੇ ਉਸ ਦੀ ਭੈਣ ਨਿਤੀਕਾ ਸਚਦੇਵਾ ਸਵਾਰ ਸਨ। ਹਾਦਸੇ ਦੌਰਾਨ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰਾਂ ਨੁਕਸਾਨਿਆ ਗਿਆ।
ਇਸ ਦੇ ਚੱਲਦਿਆਂ ਨਿਤੀਕਾ ਸਚਦੇਵਾ ਇਸ ਕਦਰ ਫਸ ਗਈ ਕਿ ਕਾਫੀ ਮੁਸ਼ੱਕਤ ਦੇ ਬਾਅਦ ਕਾਰ ਦਾ ਹਿੱਸਾ ਕੱਟ ਕੇ ਬਾਹਰ ਕੱਢਿਆ ਗਿਆ। ਉਸ ਨੂੰ ਗੰਭੀਰ ਹਾਲਤ ‘ਚ ਤੁਰੰਤ ਚੰਡੀਗੜ੍ਹ ਦੇ ਪੀਜੀਆਈ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਹ ਇਲਾਜ਼ ਅਧੀਨ ਹੈ।
ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ 11-15 ਦੀ ਡਿਵਾਇਡਿੰਗ ਰੋਡ ‘ਤੇ ਇੱਕ ਆਈ 20 ਕਾਰ ਰੁੱਖ ਨਾਲ ਟਕਰਾ ਗਈ। ਇਸੇ ਦੌਰਾਨ ਇੱਕ ਮੋਟਰਸਾਈਕਲ ਵੀ ਇਸ ਦੀ ਚਪੇਟ ‘ਚ ਆ ਗਿਆ।
ਚੰਡੀਗੜ੍ਹ ‘ਚ ਵਾਪਰਿਆ ਹੈ ਇੱਕ ਭਿਆਨਕ ਸੜਕ ਹਾਦਸਾ। ਇਸ ਦੌਰਾਨ ਇੱਤ ਕਾਰ ਰੁੱਖ ਨਾਲ ਟਕਰਾ ਕੇ ਬੁਰੀ ਤਰਾਂ ਨੁਕਸਾਨੀ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ। ਇਸ ਹਾਦਸੇ ‘ਚ ਕਾਰ ਸਵਾਰ ਇੱਕ ਲੜਕੀ ਬੁਰੀ ਤਰਾਂ ਜਖਮੀ ਹੋਈ ਹੈ। ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ‘ਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਕੁੜੀ ਦੀ ਹਾਲਤ ਗੰਭੀਰ ਬਣੀ ਹੋਈ ਹੈ।
Big News: ਵੱਡੀ ਖਬਰ, ਕਾਂਗਰਸ ਨੂੰ ਛੱਡ ਸੀਨੀਅਰ ਆਗੂ ਸਾਥੀਆਂ ਸਣੇ AAP ‘ਚ ਸ਼ਾਮਲ, ਸਿਆਸਤ ‘ਚ ਮੱਚੀ ਤਰਥੱਲੀ...
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ; ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Public Holidays: 3 ਦਿਨਾਂ ਦੀ ਛੁੱਟੀ ਦਾ ਐਲਾਨ, ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ; ਪ੍ਰਸ਼ਾਸਨ ਵੱਲੋਂ ਫੈਸਲਾ...
ਪੰਜਾਬ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਮੌਸਮ ਵਿਭਾਗ ਦੀ ਭਵਿੱਖਬਾਣੀ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਇਦਾਂ ਚੈੱਕ ਕਰੋ ਆਪਣਾ ਨਾਮ; ਜਾਣੋ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ