ਚੰਡੀਗੜ੍ਹ: ਬਾਦਲ ਸਰਕਾਰ ਨੇ ਆਪਣੇ ਪ੍ਰਚਾਰ ਲਈ ਖਾਸ ਤਿਆਰੀ ਕੀਤੀ ਹੈ। ਅਜਿਹੀਆਂ ਸਪੈਸ਼ਲ ਵੈਨਾਂ ਤਿਆਰ ਕਰਵਾਈਆਂ ਗਈਆਂ ਹਨ ਜਿਹੜੀਆਂ ਸਾਰੇ ਹਲਕਿਆਂ ਦੇ ਕੋਨੇ-ਕੋਨੇ ਤੱਕ ਜਾ ਕੇ ਬਾਦਲ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣਗੀਆਂ। ਇਸ ਪ੍ਰਚਾਰ ਦਾ ਸਹਾਰਾ ਲੈ ਕੇ ਅਕਾਲੀ ਦਲ ਮਿਸ਼ਨ 2017 ਫਤਹਿ ਕਰਨਾ ਚਾਹੁੰਦਾ ਹੈ। ਇਸ ਪ੍ਰਚਾਰ ‘ਤੇ ਕਰੋੜਾਂ ਰੁਪਏ ਦਾ ਖਰਚ ਕੀਤਾ ਜਾ ਰਿਹਾ ਹੈ ਜਿਸ ਦਾ ਬੋਝ ਸਰਕਾਰੀ ਖਜ਼ਾਨੇ ‘ਤੇ ਪਏਗਾ।
ਇਸ ਦੇ ਇਲਾਵਾ ਪ੍ਰਚਾਰ ਲਈ ਇੱਕ ਖਾਸ ਵੱਡੇ ਸਾਈਜ਼ ਦੀ ਐਲਈਡੀ ਵੀ ਲਾਈ ਗਈ ਹੈ। ਇਸ ‘ਤੇ ਸਰਕਾਰ ਦੇ ਕੰਮਾਂ ਦਾ ਪ੍ਰਚਾਰ ਕਰਨ ਲਈ 3 ਘੰਟੇ ਦੀ ਵੀਡੀਓ ਫਿਲਮ ਦਿਖਾਈ ਜਾਏਗੀ।
ਜਾਣਕਾਰੀ ਮੁਤਾਬਕ ਇੱਕ ਵੈਨ ਦਾ ਰੋਜ਼ਾਨਾ ਕਿਰਾਇਆ 22 ਹਜ਼ਾਰ ਤੋਂ ਵੱਧ ਹੈ। ਇਸ ਹਿਸਾਬ ਨਾਲ 50 ਵੈਨਾਂ ਦਾ ਰੋਜ਼ਾਨਾ ਦਾ ਖਰਚ 11 ਲੱਖ 35 ਹਜ਼ਾਰ ਰੁਪਏ ਦੇ ਕਰੀਬ ਬਣਦਾ ਹੈ। ਹਰ ਮਹੀਨੇ 3 ਕਰੋੜ 40 ਲੱਖ 50 ਹਜ਼ਾਰ ਤੇ ਤਿੰਨ ਮਹੀਨਿਆਂ ਦੇ ਪ੍ਰਚਾਰ ਲਈ 10 ਕਰੋੜ 21 ਲੱਖ 50 ਹਜ਼ਾਰ ਦੇ ਕਰੀਬ ਖਰਚ ਦਾ ਵਾਧੂ ਬੋਝ ਸਰਕਾਰੀ ਖਜ਼ਾਨੇ ‘ਤੇ ਪਏਗਾ। ਆਮ ਜਨਤਾ ਦੀ ਖੂਨ-ਪਸੀਨੇ ਦੀ ਕਮਾਈ ‘ਚੋਂ ਟੈਕਸ ਵਜੋਂ ਇਕੱਠਾ ਕੀਤਾ ਇਹ ਸਰਕਾਰੀ ਪੈਸਾ ਕਿਤੇ ਨਾ ਕਿਤੇ ਪਾਰਟੀ ਦੇ ਮਿਸ਼ਨ 2017 ਲਈ ਖਰਚ ਕੀਤਾ ਜਾਏਗਾ।
ਪੰਜਾਬ ਦੀ ਬਾਦਲ ਸਰਕਾਰ ਨੇ ਭੁਪਾਲ ਦੀ ਇੱਕ ਨਿੱਜੀ ਕੰਪਨੀ ਅਦਿੱਤਿਆ ਈਵੈਂਟਸ ਨਾਲ ਆਪਣੇ ਪ੍ਰਚਾਰ ਲਈ ਕਰਾਰ ਕੀਤਾ ਹੈ। ਇਸ ਕਰਾਰ ਤਹਿਤ ਖਾਸ ਤੌਰ ‘ਤੇ 50 ਪ੍ਰਚਾਰ ਵੈਨਾਂ ਤਿਆਰ ਕਰਵਾਈਆਂ ਗਈਆਂ ਹਨ। ਇਨ੍ਹਾਂ ‘ਤੇ ਬਾਦਲ ਪਰਿਵਾਰ ਦੀਆਂ ਤਸਵੀਰਾਂ ਤੇ ਸਰਕਾਰ ਵੱਲੋਂ ਚਲਾਈਆਂ ਵੱਖ-ਵੱਖ ਸਕੀਮਾਂ ਦਾ ਜ਼ਿਕਰ ਕੀਤਾ ਗਿਆ ਹੈ।
Dharmendra Pradhan Resignation: ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ, ਟਵਿੱਟਰ ਅਕਾਊਂਟ 'ਤੇ ਪੋਸਟ ਕੀਤਾ ਇੱਕ ਪੱਤਰ; ਲਿਖਿਆ-ਕਿਸੇ ਵੀ ਤਰ੍ਹਾਂ ਦੀ ਉਲਝਣ ਜਾਂ ਭਰਮ ਵਿੱਚ...
ਪੰਜਾਬ 'ਚ ਤਿੰਨ ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਡੇਅਰੀ ਕਿਸਾਨਾਂ ਲਈ ਸਰਕਾਰ ਦੀਆਂ ਵੱਡੀਆਂ ਸਬਸਿਡੀ ਯੋਜਨਾਵਾਂ, ਜਾਣੋ ਤੁਹਾਡੇ ਕੰਮ ਦੀ ਗੱਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Boss Warning Signs: ਜੇਕਰ ਬੌਸ ਇਹ ਸੰਕੇਤ ਦੇਣਾ ਸ਼ੁਰੂ ਕਰ ਦਿੰਦਾ ਹੈ, ਤਾਂ ਸਮਝੋ ਕਿ ਕਿਸ਼ਤੀ ਡੁੱਬ ਗਈ ਹੈ, ਇਹ ਗੱਲ ਆਪਣੇ ਸੀਨੀਅਰ ਨੂੰ ਗਲਤੀ ਨਾਲ ਵੀ ਨਾ ਕਹੋ।
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...