ਪੰਜਾਬ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਪੈਦਾ ਹੋਏ ਤਣਾਅ ਨੂੰ ਵੀ ਹੁਣ ਇੱਕ ਰਾਜਨੀਤਕ ਮੁੱਦੇ ਦੇ ਤੌਰ ‘ਤੇ ਉਭਾਰਿਆ ਜਾ ਰਿਹਾ ਹੈ। ਰਾਜਨੀਤਕ ਹਲਕਿਆਂ ਵਿੱਚ ਚਰਚਾ ਹੈ ਕਿ ਸਰਹੱਦੀ ਇਲਾਕਿਆਂ ਦਾ ਮੁੱਦਾ ਇਸ ਵਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੀ ਗੁੰਜੇਗਾ।
ਦੂਜੇ ਪਾਸੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਰਤ-ਪਾਕਿ ਸੀਮਾ ‘ਤੇ ਤਣਾਅ ਦੇ ਨਾਮ ‘ਤੇ ਲੋਕਾਂ ਨੂੰ ਘਰੋਂ ਕੱਢਿਆ ਜਾ ਰਿਹਾ ਹੈ, ਜਦਕਿ ਹਾਲੇ ਤੱਕ ਸੈਨਾ ਨੇ ਆਪਣਾ ਮੋਰਚਾ ਨਹੀਂ ਸੰਭਾਲਿਆ। ਬਾਜਵਾ ਨੇ ਇਲਜ਼ਾਮ ਲਾਇਆ ਕਿ ਲੋਕਾਂ ਤੋਂ ਜਬਰਨ ਪਲਾਇਨ ਕਰਵਾਇਆ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਆਪਣਾ ਮਤਲਬ ਪੂਰਾ ਕਰ ਰਹੀ ਹੈ।
ਰਅਸਲ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ 10 ਅਕਤੂਬਰ ਤੋਂ ਝੁੰਡ ਦੇ ਸਰਹੱਦੀ ਇਲਾਕੇ ਰਾਜਾਤਾਲ ਦੇ ਇੱਕ ਘਰ ਵਿੱਚ ਰਹਿਣਗੇ। ਕੈਪਟਨ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀ ਫਸਲ ਦੀ ਕਟਾਈ ਤੇ ਖਰੀਦ ਨਹੀਂ ਹੋ ਜਾਂਦੀ, ਉਹ ਸਰਹੱਦੀ ਖੇਤਰ ਵਿੱਚ ਹੀ ਰਹਿਣਗੇ।
ਆਮ ਆਦਮੀ ਪਾਰਟੀ ਵੱਲੋਂ ਇਹ ਸਵਾਲ ਚੁੱਕਿਆ ਜਾ ਰਿਹਾ ਸੀ ਕਿ ਜੇਕਰ ਰਾਜਸਥਾਨ ਜਾਂ ਹੋਰ ਸਰਹੱਦੀ ਸੂਬਿਆਂ ਵਿੱਚ ਲੋਕਾਂ ਨੂੰ ਪਿੰਡ ਖਾਲੀ ਕਰਨ ਲਈ ਨਹੀਂ ਕਿਹਾ ਜਾ ਰਿਹਾ ਤਾਂ ਸਿਰਫ ਪੰਜਾਬ ਵਿੱਚ ਹੀ ਕਿਉਂ ਲੋਕਾਂ ਨੂੰ ਉਜਾੜਿਆ ਜਾ ਰਿਹਾ ਹੈ। ਹੁਣ ਪੰਜਾਬ ਕਾਂਗਰਸ ਨੇ ਵੀ ਇਹ ਮੁੱਦ ਭਖਾਉਣਾ ਸ਼ੁਰੂ ਕਰ ਦਿੱਤਾ ਹੈ।
ਕੈਪਟਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਿੰਡ ਖਾਲੀ ਕਰਕੇ ਨਾ ਜਾਣ। ਕੈਪਟਨ ਨੇ ਕਿਹਾ ਹੈ ਕਿ ਸਿਰਫ ਯੂ.ਪੀ. ਤੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਸ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ।
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
ਪੰਜਾਬ 'ਚ 3 ਦਿਨਾਂ ਲਈ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਭਲਕੇ ਪੰਜਾਬ 'ਚ ਰਹੇਗੀ ਛੁੱਟੀ! ਕੀ ਖੁੱਲ੍ਹਿਆ ਰਹੇਗਾ ਕੀ ਬੰਦ, ਜਾਣੋ ਸਾਰੀ ਅਪਡੇਟ
ਵੱਡੀ ਖ਼ਬਰ! ਪਾਰਕ ਪਲਾਜ਼ਾ 'ਚ Raid, ਸਾਰਾ ਰਿਕਾਰਡ ਖੰਗਾਲ ਰਹੀਆਂ ਟੀਮਾਂ; ਮੱਚੀ ਹਲਚਲ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ