ਜ਼ਮੀਨ ਦੇ ਟੁਕੜੇ ਨੇ ਲਈ ਦੋ ਵਿਅਕਤੀਆਂ ਦੀ ਲਈ ਜਾਨ

ਹਮਲੇ ਵਿੱਚ ਦੋ ਮਹਿਲਾਵਾਂ ਗੰਭੀਰ ਰੂਪ ਵਿੱਚ ਜ਼ਖਮੀ ਵੀ ਹੋਈਆਂ ਹਨ।
ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ।
ਗੁਰਵਿੰਦਰ ਸਿੰਘ
ਮ੍ਰਿਤਕਾਂ ਦੀ ਪਛਾਣ ਕੁਲਵੰਤ ਸਿੰਘ
ਘਟਨਾ ਸਵੇਰੇ ਤਿੰਨ ਵਜੇ ਦੀ ਹੈ। ਇਸ ਸਬੰਧ ਵਿੱਚ ਪੁਲਿਸ ਨੇ 12 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜਾ ਕੀਤਾ ਹੈ ਜਿਨ੍ਹਾਂ ਵਿੱਚ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕੁਲਵੰਤ ਸਿੰਘ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਨਿਰਭੈ ਸਿੰਘ ਅਤੇ ਉਸ ਦੇ ਸਾਥੀਆਂ ਨੇ ਅਚਾਨਕ ਉਨ੍ਹਾਂ ਦੇ ਘਰ ਉੱਤੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਸੁੱਤੇ ਪਏ ਸਨ।
ਸ ਤੋਂ ਬਾਅਦ ਨਿਰਭੈ ਸਿੰਘ ਅਤੇ ਸਾਥੀਆਂ ਨੇ ਗੋਲੀਆਂ ਚਲਾਈਆਂ ਜਿਸ ਵਿੱਚ ਉਸ ਦੇ ਪਤੀ ਕੁਲਵੰਤ ਸਿੰਘ ਅਤੇ ਉਸ ਦੇ ਭਤੀਜੇ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ। ਹਮਲੇ ਵਿੱਚ ਪਰਮਜੀਤ ਕੌਰ ਅਤੇ ਉਸ ਦਾ ਭਰਾ ਬੁੱਧ ਸਿੰਘ ਜ਼ਖਮੀ ਹੋਏ ਹਨ। ਬੁਰੀ ਤਰ੍ਹਾਂ ਜ਼ਖਮੀ ਬੁੱਧ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਆਖਿਆ ਹੈ ਕਿ ਜਿਸ ਸਮੇਂ ਹਮਲਾ ਹੋਇਆ ਉਹ ਸੁੱਤੇ ਪਏ ਸਨ ਅਤੇ ਫਾਇਰਿੰਗ ਦੀ ਆਵਾਜ਼ ਸੁਣਦੇ ਸਾਰ ਹੀ ਉਨ੍ਹਾਂ ਨੇ ਲੁਕਣ ਦੀ ਕੋਸ਼ਿਸ਼ ਕੀਤੀ। ਪਰ ਹਮਲਾਵਰਾਂ ਨੇ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਈਆਂ ਜਿਸ ਵਿੱਚ ਉਹ ਖ਼ੁਦ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਝਗੜਾ ਸ਼ਾਮਲਾਟ ਜ਼ਮੀਨ ਉੱਤੇ ਕਬਜ਼ੇ ਨੂੰ ਲੈ ਕੇ ਹੋਇਆ ਦੱਸਿਆ ਜਾ ਰਿਹਾ ਹੈ।