ਅੱਤਵਾਦੀ ਹਮਲੇ ਦੀਆਂ ਭਿਆਨਕ ਤਸਵੀਰਾਂ, ਹੁਣ ਤੱਕ 30 ਜਵਾਨਾਂ ਦੀ ਮੌਤ
ਦੁਰਘਟਨਾ ਮਗਰੋਂ ਕੌਮੀ ਸ਼ਾਹਰਾਹ ਬੰਦ ਕਰ ਦਿੱਤਾ ਗਿਆ ਹੈ ਤੇ ਜਾਂਚ ਜਾਰੀ ਹੈ।
Download ABP Live App and Watch All Latest Videos
View In Appਸਾਲ 2016 ਦੇ ਉੜੀ ਦਹਿਸ਼ਤੀ ਹਮਲੇ ਮਗਰੋਂ ਤਾਜ਼ਾ ਘਟਨਾ ਨੂੰ ਸੁਰੱਖਿਆ ਬਲਾਂ 'ਤੇ ਵੱਡਾ ਹਮਲਾ ਮੰਨਿਆ ਜਾ ਰਿਹਾ ਹੈ।
ਦੁਰਘਟਨਾ ਮਗਰੋਂ ਜ਼ਖ਼ਮੀ ਜਵਾਨਾਂ ਨੂੰ ਫ਼ੌਜ ਦੇ 92 ਬੇਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਸੀਆਰਪੀਐਫ ਦੇ ਮੁਖੀ ਦਿਲਬਾਗ ਸਿੰਘ ਮੁਤਾਬਕ ਇਹ ਆਮਤਘਾਤੀ ਹਮਲਾ ਜਾਪਦਾ ਹੈ।
ਕਾਫਲਾ ਆਪਣੇ ਰਸਤੇ ਵੱਲ ਵਧ ਰਿਹਾ ਸੀ ਤਾਂ ਦਹਿਸ਼ਤਗਰਦਾਂ ਨੇ ਧਮਾਕਾਖੇਜ਼ ਸਮੱਗਰੀ ਨਾਲ ਲੈਸ ਕਾਰ ਦੀ ਟੱਕਰ ਜਵਾਨਾਂ ਦੀ ਬੱਸ ਨਾਲ ਕਰ ਦਿੱਤੀ।
ਪੁਲਿਸ ਅਧਿਕਾਰੀਆਂ ਮੁਤਾਬਕ ਬਾਅਦ ਦੁਪਹਿਰ ਤਕਰੀਬਨ ਸਵਾ ਕੁ ਤਿੰਨ ਵਜੇ ਇਹ ਹਮਲਾ ਕੀਤਾ ਗਿਆ। ਸੀਆਰਪੀਐਫ ਨੇ ਇਸ ਨੂੰ ਦਹਿਸ਼ਤੀ ਹਮਲਾ ਕਰਾਰ ਦਿੱਤਾ ਹੈ।
ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ। ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਹੈ।
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੀਆਰਪੀਐਫ ਦੇ 2500 ਜਵਾਨਾਂ ਦੇ ਕਾਫਲੇ 'ਤੇ ਦਹਿਸ਼ਤੀ ਹਮਲਾ ਕੀਤਾ ਗਿਆ। ਇਸ ਵਿੱਚ 30 ਜਵਾਨਾਂ ਦੇ ਸ਼ਹੀਦ ਹੋਣ ਤੇ 15 ਤੋਂ ਵੱਧ ਜ਼ਖ਼ਮੀ ਹਨ।
- - - - - - - - - Advertisement - - - - - - - - -