ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 314ਵਾਂ ਸੰਪੂਰਨਤਾਂ ਦਿਵਸ ਮਨਾਇਆ ਗਿਆ, ਵੇਖੋ ਤਸਵੀਰਾਂ
ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘਸਾਹਿਬ ਨੇ ਸੰਗਤਾਂ ਨੂੰ ਸੰਦੇਸ ਦਿੱਤਾ।
Download ABP Live App and Watch All Latest Videos
View In Appਦੱਸ ਦਈਏ ਕਿ ਅੱਜ ਤਖ਼ਤ ਸਾਹਿਬ ਵਿਖੇ ਜਿੱਥੇ ਸਮਾਗਮ ਨੂੰ ਲੈ ਕੇ ਵਿਸ਼ੇਸ਼ ਰੋਸ਼ਨੀ ਕੀਤੀ ਗਈ ਤੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਵੱਲੋ ਅਮ੍ਰਿੰਤ ਸੰਚਾਰ ਵੀ ਕਰਵਾਈਆ ਗਿਆ।
ਸ੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਵਾਲ ਨੇ ਸੰਗਤਾਂ ਨੂੰ ਸੰਪੂਰਨਤਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਅਪੀਲ ਕੀਤੀ।
ਸਮਾਗਮ ਵਿੱਚ ਇਲਾਕੇ ਦੀਆਂ ਧਾਰਮਿਕ ਸਖ਼ਸੀਅਤਾਂ,ਸ੍ਰੋਮਣੀ ਕਮੇਟੀ ਮੈਬਰ ਅਤੇ ਰਾਜਨੀਤੀ ਆਗੂਆਂ ਨੇ ਹਾਜਰੀ ਵੀ ਲਵਾਈ। ਸਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਦੇਸ ਦਿੰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲੋ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।
ਸਮਾਗਮ ਦੋਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਵਾਲ ਨੇ ਵਿਸੇਸ ਤੋਰ ਤੇ ਸਮੂਲੀਅਤ ਕੀਤੀ।ਸਮਾਗਮ ਦੋਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਭਾਈ ਮਾਨ ਸਿੰਘ ਨੇ ਕਥਾ ਕੀਤੀ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਰਸਮਈ ਕੀਰਤਨ ਕੀਤਾ।
ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਤਿੰਨ ਦਿਨਾਂ ਪ੍ਰਕਾਸ਼ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸਟੇਜ ਸਜਾਈ ਗਈ।
ਇਸ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਤੋਂ ਇਲਾਵਾ ਸੰਗਤਾਂ ਨੇ ਸਮਾਗਮ ਵਿੱਚ ਹਾਜ਼ਰੀ ਲਵਾਈ। ਬੇਸ਼ੱਕ ਕੋਰੋਨਾ ਦੇ ਮੱਦੇਨਜ਼ਰ ਇਸ ਮੌਕੇ ਸੰਗਤਾਂ ਦਾ ਇੱਕਠ ਨਹੀ ਕੀਤਾ ਗਿਆ।
ਸਿੱਖ ਕੋਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 314ਵਾਂ ਸੰਪੂਰਨਤਾਂ ਦਿਵਸ ਬੜੀ ਸਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘਸਾਹਿਬ ਨੇ ਸੰਗਤਾਂ ਨੂੰ ਸੰਦੇਸ ਦਿੱਤਾ।
- - - - - - - - - Advertisement - - - - - - - - -