'ਆਪ' ਨੇ ਕਿਹੜਾ ਅਕਾਲੀ ਲੀਡਰ ਘੇਰਿਆ ?
ਆਮ ਆਦਮੀ ਪਾਰਟੀ ਵੱਲੋਂ ਅੱਜ ਬਠਿੰਡਾ ‘ਚ ਅਕਾਲੀ ਦਲ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਆਮਆਦਮੀ ਪਾਰਟੀ ਦੀ ਆਗੂ ਬਲਵਿੰਦਰ ਕੌਰ ਨੇ ਕਿਹਾ ਕਿ ਜੀਤ ਮਹਿੰਦਰ ਸਿੰਘ ਸਿੱਧੂ ਪਹਿਲਾਂ ਕਾਂਗਰਸ ਦੇ ਵਿਧਾਇਕ ਸੀ ਤੇ ਹੁਣਕੇਸ ਦਾ ਡਰ ਹੋਣ ਕਾਰਨ ਹੀ ਅਕਾਲੀ ਦਲ ‘ਚ ਸ਼ਾਮਲ ਹੋਏ ਸਨ।
ਆਮ ਆਦਮੀ ਪਾਰਟੀ ਵੱਲੋਂ ਅੱਜ ਬਠਿੰਡਾ ‘ਚ ਅਕਾਲੀ ਦਲ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਪੰਜਾਬ ਕਾਂਗਰਸ ਦੀ ਨਵੀਂ ਇੰਚਾਰਜ ਆਸ਼ਾ ਕੁਮਾਰੀ ਖ਼ਿਲਾਫ ਵੀ ਨਾਅਰੇਬਾਜ਼ੀਕੀਤੀ। ਉਨ੍ਹਾਂ ਕਿਹਾ ਕਿ ਜਿਸ ਦਾ ਨਾਂ ਪਹਿਲਾਂ ਹੀ ਜ਼ਮੀਨ ਘਪਲੇ ‘ਚ ਬੋਲ ਰਿਹਾ ਹੈ, ਉਹ ਪੰਜਾਬ ਦਾ ਕੀ ਭਲਾ ਕਰਨਗੇ।
ਉਨ੍ਹਾਂ ਕਿਹਾ ਕਿ ਸੀਬੀਆਈ ਵੱਲੋਂ ਕੇਸ ਦਰਜ ਕਰਨ ਦੇ ਬਾਵਜੂਦ ਉਹ ਸ਼ਰੇਆਮ ਘੁੰਮ ਰਹੇ ਹਨ। ਆਪ ਆਗੂ ਨੇ ਮੰਗ ਕੀਤੀ ਕਿ ਜਲਦਤੋਂ ਜਲਦ ਸਿੱਧੂ ਦੀ ਗ੍ਰਿਫਤਾਰੀ ਹੋਣੀ ਚਾਹੀਦੀ ਹੈ।
ਪਿਛਲੇ ਦਿਨੀਂ ਸੀਬੀਆਈ ਨੇ ਉਨ੍ਹਾਂ ਖ਼ਿਲਾਫ ਕੇਸ ਦਰਜ ਕੀਤਾ ਸੀ। ਅੱਜ ਪ੍ਰਦਰਸ਼ਨ’ਚ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ।