ਬੁੱਧਵਾਰ ਨੂੰ ਵਿੱਤ ਮੰਤਰੀ ਦੇ ਸਮਾਗਮ ਨੂੰ ਰੁਕਵਾਉਣ ਆਈਆਂ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਸ਼ਾਮ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਇਹ ਮੁਲਾਜ਼ਮ ਵਿੱਤ ਮੰਤਰੀ ਦੇ ਸਮਾਗਮ ਵਿੱਚ ਧੱਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਪੁਲਿਸ ਨਾਲ ਆਂਗਣਵਾੜੀ ਵਰਕਰਾਂ ਦੀ ਝੜਪ ਵੀ ਹੋਈ ਸੀ ਤੇ ਲੰਮੀ ਜੱਦੋ ਜਹਿਦ ਤੋਂ ਬਾਅਦ ਪੁਲਿਸ ਨੇ ਆਂਗਣਵਾੜੀ ਵਰਕਰਾਂ ‘ਤੇ ਕਾਬੂ ਪਾਇਆ ਸੀ।