ਜੱਸੀ ਨੇ ਕੀਤੀ ਆਪ 'ਚ ਵਾਪਸੀ
ਏਬੀਪੀ ਸਾਂਝਾ | 05 Jan 2017 09:37 AM (IST)
1
ਚੰਡੀਗੜ੍ਹ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ ਜੱਸੀ ਜਸਰਾਜ ਫਿਰ ਤੋਂ ਪਾਰਟੀ ਨਾਲ ਜੁੜ ਗਏ ਹਨ।
2
ਜੱਸੀ ਜਸਰਾਜ ਨੇ ਆਮ ਆਦਮੀ ਪਾਰਟੀ ਵੱਲੋਂ 2014 ‘ਚ ਬਠਿੰਡਾ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਦੇ ਮਨਪ੍ਰੀਤ ਬਾਦਲ ਵਿਰੁੱਧ ਚੋਣ ਲੜੀ ਸੀ।
3
ਨਾਲ ਹੀ ਜੱਸੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਨਾਰਾਜ਼ਗੀ ਜ਼ਰੂਰ ਸੀ ਪਰ ਉਹ ਆਮ ਆਦਮੀ ਪਾਰਟੀ ਤੋਂ ਦੂਰ ਨਹੀਂ ਹੋਏ ਸਨ।
4
ਪਰ ਬੀਤੀ ਰਾਤ ਚੰਡੀਗੜ੍ਹ ਵਿੱਚ ਜੱਸੀ ਜਸਰਾਜ ਦੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹੋਈ।
5
ਗਾਇਕ ਜੱਸੀ ਜਸਰਾਜ ਦੀ ਆਮ ਆਦਮੀ ਪਾਰਟੀ ਨਾਲੋਂ ਨਾਰਾਜ਼ਗੀ ਦੂਰ ਹੋ ਗਈ ਹੈ।
6
ਇਸ ਤੋਂ ਬਾਅਦ ਜੱਸੀ ਜਸਰਾਜ ਨੇ ਆਪਣੇ ਫੇਸ ਬੁੱਕ ਪੇਜ ਉੱਤੇ ਇੱਕ ਵੀਡੀਓ ਪਾਈ ਜਿਸ ਵਿੱਚ ਉਨ੍ਹਾਂ ਆਖਿਆ ਕਿ ਪਾਰਟੀ ਨਾਲ ਜੋ ਗਿਲੇ ਸ਼ਿਕਵੇ ਸਨ ਉਹ ਦੂਰ ਹੋ ਗਏ ਹਨ।
7
ਜੱਸੀ ਜਸਰਾਜ ਕਾਫ਼ੀ ਸਮੇਂ ਤੋਂ ਪਾਰਟੀ ਨਾਲ ਗੁੱਸੇ ਚੱਲੇ ਆ ਰਹੇ ਸਨ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਜੱਸੀ ਨੂੰ ਪਾਰਟੀ ਤੋਂ ਬਾਹਰ ਵੀ ਕਰ ਦਿੱਤਾ ਗਿਆ ਸੀ।
= 7">