ਪੰਜਾਬ ਤੇ ਹਰਿਆਣਾ ਸਣੇ ਦੇਸ਼ ਭਰ 'ਚ ਕਿਸਾਨਾਂ ਦਾ ਚੱਕਾ ਜਾਮ, ਦੇਖੋ ਵੱਖੋ-ਵੱਖ ਥਾਂਵਾਂ ਦੀਆਂ ਤਸਵੀਰਾਂ
ਬਰਨਾਲਾ 'ਚ ਵੀ ਚੱਕਾ ਜਾਮ ਦਾ ਅਸਰ ਦੇਖਣ ਨੂੰ ਮਿਲਿਆ।
Download ABP Live App and Watch All Latest Videos
View In Appਫਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਥਾਵਾਂ 'ਤੇ ਕਿਸਾਨ ਜਥੇਬੰਦੀਆਂ ਨੇ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ ਕੀਤਾ।
ਕਿਸਾਨਾਂ ਦੇ ਹੱਕ ਵਿੱਚ ਜਲੰਧਰ ਵਿੱਚ ਵੀ ਚੱਕਾ ਜਾਮ ਕੀਤਾ।
ਜੀਂਦ 'ਚ ਵੀ ਕਿਸਾਨਾਂ ਨੇ ਚੱਕਾ ਜਾਮ ਕੀਤਾ।
ਰੋਹਤਕ ਵਿਖੇ ਦਿੱਲੀ-ਹਿਸਾਰ ਨੈਸ਼ਨਲ ਹਾਈਵੇਅ ਦੇ ਕਿਸਾਨਾਂ ਨੇ ਚੱਕਾ ਜਾਮ ਕੀਤਾ।
ਮੁਕਤਸਰ ਦੇ ਕੋਟਕਪੂਰਾ ਮੁੱਖ ਮਾਰਗ 'ਤੇ ਪੂਰੇ ਦੇਸ਼ ਵਿੱਚ ਚੱਕਾ ਜਾਮ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮਕੀਤਾ ਗਿਆ।
ਕਿਸਾਨਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਅੱਜ ਖੰਨਾ 'ਚ ਨਸੈਨਲ ਹਾਈਵੇ ਜਾਮਕੀਤਾ ਗਿਆ।
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਵੀ ਚੱਕਾ ਜਾਮ ਦਾ ਅਸਰ ਦੇਖਣ ਨੂੰ ਮਿਲਿਆ।
ਜੀਂਦ 'ਚ ਸੰਗਰੂਰ-ਦਿੱਲੀ ਹਾਈਵੇ 'ਤੇ, ਕਿਸਾਨਾਂ ਨੇ ਹੋਰਨ ਵਜਾ ਕੇ ਚੱਕਾ ਜਾਮ ਕੀਤਾ।
ਕਿਸਾਨਾਂ ਨੇ ਗੁਰਦਾਸਪੁਰ ਰੋਡ 'ਤੇ ਅੰਮ੍ਰਿਤਸਰ-ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਜਾਮ ਕੀਤਾ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 6 ਫਰਵਰੀ ਨੂੰ ਚੱਕਾ ਜਾਮ ਕਰਨ ਦੇ ਐਲਾਨ ਦਾ ਅਸਰ ਪੰਜਾਬ ਸਣੇ ਪੂਰੇ ਦੇਸ਼ ਵੇਖਣ ਨੂੰ ਮਿਲ ਰਿਹਾ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦੀ ਅਗਵਾਈ 'ਚ ਸਿੰਘੂ ਬਾਰਡਰ 'ਤੇ ਕਿਸਾਨਾਂ ਤੇ ਵਲੰਟੀਅਰਾਂ ਨੇ ਕੇਂਦਰ ਸਰਕਾਰ ਖਿਲਾਫ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਸਮੇਤ ਸਿੰਘੂ, ਟਿਕਰੀ ਤੇ ਗਾਜੀਪੁਰ ਆਦਿ ਥਾਵਾਂ 'ਤੇ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਦੇ ਰੋਸ 'ਚ ਨਾਅਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ।
- - - - - - - - - Advertisement - - - - - - - - -