ਪੰਜਾਬ 'ਚ ਚਿੱਟੇ ਦਾ ਢੇਰ ਬਰਾਮਦ
ਸਪੈਸ਼ਲ ਟਾਸਕ ਫੋਰਸ ਬਾਰਡਰ ਰੇਂਜ ਦੇ ਏ.ਆਈ.ਜੀ ਰਛਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਤਸਕਰਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਏ ਹਨ। ਇਨ੍ਹਾਂ ਤਸਕਰਾਂ ਨੇ ਪੁਲਿਸ ਨੂੰ ਦੱਸਿਆ ਕਿ ਇਹ ਕਿਸ ਤਰਾਂ ਪਾਕਿਸਤਾਨ ਚ ਬੈਠੇ ਤਸਕਰਾਂ ਦੀ ਮਦਦ ਨਾਲ ਨਸ਼ੇ ਦੀ ਖੇਪ ਅਤੇ ਹਥਿਆਰ ਭਾਰਤ ਵਿੱਚ ਸਪਲਾਈ ਕਰਦੇ ਸਨ.ਏ.ਆਈ.ਜੀ ਰਛਪਾਲ ਸਿੰਘ ਮੁਤਾਬਿਕ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਇਹ ਸਾਰੇ ਤਸਕਰ ਵੱਖ-ਵੱਖ ਸਰਹੱਦੀ ਇਲਾਕਿਆਂ ਦੇ ਰਹਿਣ ਵਾਲੇ ਹਨ।
ਐਸ.ਟੀ.ਐਫ ਨੇ ਇਨ੍ਹਾਂ ਕੋਲੋਂ ਇੱਕ 9 ਐਮ.ਐਮ ਪਿਸਟਲ, ਤਿੰਨ ਮੈਗਜ਼ੀਨ,56 ਜ਼ਿੰਦਾ ਕਾਰਤੂਸ ਅਤੇ 5 ਕਿਲੋ 530 ਗਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।
ਪੰਜਾਬ ਵਿੱਚ ਨਸ਼ਾ ਤਸਕਰੀ ਤੇ ਠੱਲ੍ਹ ਪਾਉਣ ਲਈ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਦੇ ਅਧਿਆਕਰੀਆਂ ਨੇ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰ ਮੰਗਵਾ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਚ ਸਪਲਾਈ ਕਰਨ ਵਾਲੇ ਤਿੰਨ ਅੰਤਰ ਰਾਸ਼ਟਰੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਸ.ਟੀ.ਐਫ ਟੀਮ ਨੂੰ ਇਤਲਾਹ ਮਿਲੀ ਦੀ ਕਿ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਰਹਿਣ ਵਾਲੇ ਕੁਝ ਨਸ਼ਾ ਤਸਕਰ ਪਾਕਿਸਤਾਨ ਤੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਕੇ ਦੇਸ਼ ਦੇ ਹੋਰ ਸੂਬਿਆਂ ਵਿੱਚ ਸਪਲਾਈ ਕਰਦੇ ਹਨ ਅਤੇ ਅੱਜ ਵੀ ਉਹ ਤਰਨ ਤਾਰਨ ਜਿਲੇ ਦੇ ਪਿੰਡ ਭਿੱਖੀਵਿੰਡ ਵਾਲੇ ਪਾਸਿਓਂ ਅੰਮ੍ਰਿਤਸਰ ਵੱਲ ਕਿਸੇ ਖੇਪ ਨੂੰ ਪਹੁੰਚਾਉਣ ਲਈ ਆ ਰਹੇ ਹਨ