ਕਾਂਗਰਸ ਵੱਲੋਂ ਲੁਧਿਆਣਾ ‘ਚ ਦੁਸ਼ਹਿਰੇ ਮੌਕੇ ਚਿੱਟਾ ਰਾਵਣ ਫੂਕਣ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਤੋਂ ਬਾਅਦ ਮੁੱਖ ਮੰਤਰੀ ਬਾਦਲ ਦੇ ਘਰ ਬਾਹਰ ਲਗਾਇਆ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ। ਕਾਂਗਰਸ ਲੀਡਰਾਂ ਨੇ ਯੂਥ ਅਕਾਲੀ ਦਲ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ 13 ਅਕਤੂਬਰ ਤੋਂ ਧਰਨਾ ਲਗਾਇਆ ਹੋਇਆ ਹੈ। ਇਨ੍ਹਾਂ ‘ਚ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਸਮੇਤ ਕਈ ਹੋਰ ਵਿਧਾਇਕ ਤੇ ਸਾਂਸਦ ਸ਼ਾਮਲ ਹਨ।
ਦਰਅਸਲ ਦੁਸ਼ਹਿਰੇ ਮੌਕੇ ਕਾਂਗਰਸ ਲੁਧਿਆਣਾ ‘ਚ ਨਸ਼ਿਆਂ ਖਿਲਾਫ ਚਿੱਟਾ ਰਾਵਣ ਫੂਕਣਾ ਚਾਹੁੰਦੀ ਸੀ। ਇਸ ਗੱਲ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਝੜਪ ਹੋ ਗਈ ਸੀ। ਕਾਂਗਰਸ ਦੇ ਇਲਜ਼ਾਮਾਂ ਮੁਤਾਬਕ ਪੁਲਿਸ ਨੇ ਇਸ ਮਾਮਲੇ ‘ਚ ਇੱਕਤਰਫਾ ਕਾਰਵਾਈ ਕਰਦਿਆਂ ਯੂਥ ਕਾਂਗਰਸ ਆਗੂਆਂ ਖਿਲਾਫ ਕੇਸ ਦਰਜ ਕਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਯੂਥ ਅਕਾਲੀ ਦਲ ਦੇ ਕਿਸੇ ਆਗੂ ਖਿਲਾਫ ਕਾਰਵਾਈ ਨਹੀਂ ਕੀਤੀ ਗਈ।
13 ਅਕਤੂਬਰ ਦੀ ਸਵੇਰ ਤੋਂ ਸ਼ੁਰੂ ਕੀਤਾ ਧਰਨਾ 2 ਦਿਨ ਤੇ 2 ਰਾਤਾਂ ਤੋਂ ਬਾਅਦ ਅੱਜ ਤੀਜੇ ਦਿਨ ਵੀ ਜਾਰੀ ਹੈ। ਧਰਨੇ ‘ਤੇ ਬੈਠੇ ਕਾਂਗਰਸ ਆਗੂਆਂ ਨੂੰ ਮਿਲਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹਿਲੇ ਦਿਨ ਹੀ ਵੇਲੇ ਕੋਠੀ ਤੋਂ ਬਾਹਰ ਆਏ ਤੇ ਗੱਲਬਾਤ ਕਰ ਭਰੇਸੋ ‘ਚ ਲੈਣ ਦੀ ਕੋਸ਼ਿਸ਼ ਕੀਤੀ। ਬਾਦਲ ਨੇ ਉਨ੍ਹਾਂ ਦੇ ਸਾਹਮਣੇ ਹੀ ਡੀਜੀਪੀ ਨੂੰ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਜਾਂਚ ਕਰਨ ਤੇ ਤਿੰਨ ਦਿਨਾਂ ‘ਚ ਰਿਪੋਰਟ ਦਾਖਲ ਕਰਨ ਦੇ ਹੁਕਮ ਵੀ ਦਿੱਤੇ। ਪਰ ਮੁੱਖ ਮੰਤਰੀ ਦਾ ਭਰੋਸਾ ਕਾਂਗਰਸ ਆਗੂਆਂ ਦੇ ਗੁੱਸੇ ਨੂੰ ਸ਼ਾਂਤ ਨਹੀਂ ਕਰ ਸਕਿਆ।
ਹਾਲਾਂਕਿ ਮੁੱਖ ਮੰਤਰੀ ਬਾਦਲ ਕਈ ਵਾਰ ਕਾਂਗਰਸੀ ਲੀਡਰਾਂ ਨਾਲ ਗੱਲਬਾਤ ਕਰਨ ਲਈ ਬਾਹਰ ਆਏ ਸਨ, ਪਰ ਕਾਂਗਰਸੀ ਮੰਨਣ ਨੂੰ ਤਿਆਰ ਨਹੀਂ ਹਨ। ਉਹ ਲੁਧਿਆਣਾ ਮਾਮਲੇ ‘ਚ ਕਾਰਵਾਈ ਕੀਤੇ ਜਾਣ ਤੱਕ ਧਰਨਾ ਨਾ ਚੁੱਕਣ ‘ਤੇ ਅੜੇ ਹੋਏ ਹਨ। ਸਾਂਸਦ ਰਵਨੀਤ ਸਿੰਘ ਬਿੱਟੂ ਨੇ ਇਲਜ਼ਾਮ ਲਗਾਇਆ ਹੈ ਕਿ ਯੂਥ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਮਾਰਨ ਦੇ ਇਰਾਦੇ ਨਾਲ ਹਮਲਾ ਕੀਤਾ ਸੀ।
ਇਸ ਤੋਂ ਬਾਅਦ ਮੁੱਖ ਮੰਤਰੀ ਬਾਦਲ ਉਸੇ ਦਿਨ ਸ਼ਾਮ ਵੇਲੇ ਫਿਰ ਬਾਹਰ ਆਏ ਤੇ ਗੱਲਬਾਤ ਕੀਤੀ, ਪਰ ਇਸ ਵਾਰ ਵੀ ਗੱਲਬਾਤ ਬੇਨਤੀਜਾ ਰਹੀ। ਪ੍ਰਦਰਸ਼ਨਕਾਰੀ ਕਾਂਗਰਸ ਲੀਡਰਾਂ ਨੇ ਯੂਥ ਅਕਾਲੀ ਦਲ ਦੇ ਆਗੂਆਂ ਖਿਲਾਫ ਕੇਸ ਦਰਜ ਕਰਨ ਤੇ ਯੂਥ ਕਾਂਗਰਸ ਦੇ ਗ੍ਰਿਫਤਾਰ ਕੀਤੇ ਵਰਕਰਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਮੰਗ ਕੀਤੀ ਜਾ ਰਹੀ ਹੈ ਕਿ ਲੁਧਿਆਣਾ ਦੇ ਪਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਵੀ ਮਾਮਲੇ ‘ਚ ਗਲਤ ਕਾਰਵਾਈ ਕਰਨ ਵਜੋਂ ਸਸਪੈਂਡ ਕੀਤਾ ਜਾਵੇ।
100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣਾਈ ਜਾ ਰਹੀ ਅਤਿ-ਆਧੁਨਿਕ ਸੁਰੱਖਿਆ ਜੇਲ੍ਹ, ਲਾਲਜੀਤ ਭੁੱਲਰ ਨੇ ਕੀਤਾ ਵੱਡਾ ਐਲਾਨ
Childrens Day 2024: ਜਾਣੋ ਬਾਲ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਬਾਰੇ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
ਅਮਰੀਕੀ ਝੰਡੇ ‘ਚ ਕਿਉਂ ਲੱਗੇ ਨੇ ਇੰਨੇ ਸਾਰੇ ਤਾਰੇ ਤੇ ਧਾਰੀਆਂ ? ਵਜ੍ਹਾ ਕਰ ਦੇਵੇਗੀ ਹੈਰਾਨ !
Punjab News: ਪੰਜਾਬ 'ਚ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਵੱਡਾ ਅਪਡੇਟ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ