ਪੜਚੋਲ ਕਰੋ
ਮੁੱਖ ਮੰਤਰੀ ਅਮਰਿੰਦਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਕਈ ਐਲਾਨ
Written By : ਏਬੀਪੀ ਸਾਂਝਾ | Updated at : 15 Aug 2017 04:10 PM (IST)
1/8

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਮੌਕੇ ਕਿਸਾਨਾਂ ਨੂੰ ਖ਼ੁਦਕੁਸ਼ੀ ਵਾਲਾ ਰਾਹ ਨਾ ਅਪਨਾਉਣ ਦੀ ਅਪੀਲ ਕੀਤੀ। ਗੁਰਦਾਸਪੁਰ ਵਿੱਚ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ।
2/8

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਕਰ ਕੇ ਖ਼ੁਦਕੁਸ਼ੀ ਜਿਹੇ ਘਾਤਕ ਕਦਮ ਨਾ ਚੁੱਕਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਆਖਿਆ ਕਿ ਕਰਜ਼ਾ ਮੁਆਫੀ ਦੀ ਸਕੀਮ ਇੱਕ ਮਹੀਨੇ ‘ਚ ਅਮਲ ਵਿੱਚ ਆ ਜਾਵੇਗੀ ਤੇ ਸਰਕਾਰ ਆਪਣੇ ਪੱਧਰ ‘ਤੇ ਕਿਸਾਨਾਂ ਦਾ ਕਰਜ਼ਾ ਲਾਹੇਗੀ। ਇਸ ਕਰਕੇ ਕਿਸਾਨਾਂ ਨੂੰ ਇਸ ਦੀ ਅਦਾਇਗੀ ਕਰਨ ਲਈ ਫਿਕਰ ਕਰਨ ਦੀ ਕੋਈ ਲੋੜ ਨਹੀਂ ਹੈ।
3/8

ਉਨ੍ਹਾਂ ਨੇ ਰੀਅਲ ਅਸਟੇਟ ਨੂੰ ਉਤਸ਼ਾਹਤ ਕਰਨ ਲਈ ਸ਼ਹਿਰੀ ਜਾਇਦਾਦਾਂ ਦੀ ਰਜਿਸਟਰੀ ’ਤੇ ਲਗਦੀ ਅਸਟਾਮ ਡਿਊਟੀ 9 ਤੋਂ ਘਟਾ ਕੇ 6 ਫ਼ੀਸਦੀ ਕਰਨ ਸਮੇਤ ਚੁੱਕੇ ਕਈ ਕਦਮਾਂ ਦਾ ਜ਼ਿਕਰ ਕੀਤਾ।
4/8

ਪੰਜਾਬ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਆਖਿਆ ਸਰਕਾਰ ਨੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੀ ਦਰ ਤੈਅ ਕੀਤੀ ਹੈ ਅਤੇ ਸੂਬੇ ’ਚ ਵਪਾਰਕ ਕਾਰੋਬਾਰ ਨੂੰ ਉਤਸ਼ਾਹਤ ਕਰਨ ਲਈ ਨਵੀਂ ਸਨਅਤੀ ਨੀਤੀ ਲਿਆਂਦੀ ਜਾ ਰਹੀ ਹੈ।
5/8

ਨਸ਼ਿਆਂ ਖਿਲਾਫ ਵਿੱਢੀ ਜੰਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਟਾਸਕ ਫੋਰਸ ਨੂੰ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖਿਲਾਫ਼ ਕਾਰਵਾਈ ਲਈ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ। ਹੁਣ ਤੱਕ ਨਸ਼ੇ ਦਾ ਵਪਾਰ ਕਰਦੇ ਕੁਝ ਪੁਲਿਸ ਮੁਲਾਜ਼ਮਾਂ ਸਮੇਤ 6933 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 97 ਕਿੱਲੋ ਹੈਰੋਇਨ ਤੇ ਹੋਰ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤੇ ਹਨ।
6/8

ਮੁੱਖ ਮੰਤਰੀ ਨੇ 31 ਦਸੰਬਰ, 2017 ਤੋਂ ਪਹਿਲਾਂ ਸੂਬੇ ਦੇ ਹਰੇਕ ਘਰ ’ਚ ਇੱਕ ਪਖਾਨਾ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਸਕੂਲਾਂ ਦਾ ਮੂੰਹ-ਮੁਹਾਂਦਰਾ ਸੰਵਾਰਨ ਤੋਂ ਇਲਾਵਾ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਲਈ 2100 ਕਰੋੜ ਰੁਪਏ ਰੱਖੇ ਗਏ ਹਨ। ਇਸੇ ਤਰ੍ਹਾਂ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਲਈ 806 ਕਰੋੜ ਰੁਪਏ ਰੱਖੇ ਗਏ ਹਨ।
7/8

ਮੁੱਖ ਮੰਤਰੀ ਨੇ ਜਿੱਥੇ ਸਰਕਾਰੀ ਵਿਭਾਗਾਂ ਵਿੱਚ ਸਾਰੀਆਂ ਮਹੱਤਵਪੂਰਨ ਅਸਾਮੀਆਂ ਭਰਨ ਲਈ ਛੇਤੀ ਹੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਉੱਥੇ ਸੂਬੇ ਦੀਆਂ ਸਾਰੀਆਂ ਸੰਪਰਕ ਸੜਕਾਂ ਲਈ 2500 ਕਰੋੜ ਰੁਪਏ ਦੀ ਲਾਗਤ ਨਾਲ ਸਲਾਨਾ ਮੁਰੰਮਤ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ।
8/8

ਇਸ ਮੌਕੇ ਨੇ ਮੁੱਖ ਮੰਤਰੀ ਸਮੇਤ ਸਮਾਗਮ ਵਿੱਚ ਹਾਜ਼ਰ ਸਾਰੇ ਲੋਕਾਂ ਨੇ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰ ਕੇ ਸ਼ਾਂਤਮਈ, ਸਿਹਤਮੰਦ ਤੇ ਖੁਸ਼ਹਾਲ ਸੂਬਾ ਬਣਾਉਣ ਦਾ ਸੰਕਲਪ ਲਿਆ।
Published at : 15 Aug 2017 04:09 PM (IST)
Sponsored Links by Taboola
ਟਾਪ ਹੈਡਲਾਈਨ
ਪੰਜਾਬ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
ਕਾਰੋਬਾਰ
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਵਿਸ਼ਵ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
ਕਾਰੋਬਾਰ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਟ੍ਰੈਂਡਿੰਗ ਟੌਪਿਕ






















