ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਜਾਗਿਆ MLA ਦਾ ਜ਼ਮੀਰ, ਕੈਪਟਨ ਤੇ ਪੁਲਿਸ ਨੂੰ ਨਸ਼ਾ ਖ਼ਤਮ ਕਰਨ 'ਚ ਨਾਕਾਮ ਦੱਸ ਕੀਤਾ ਬਾਈਕਾਟ
ਸਮਾਗਮ ਉਪਰੰਤ ਮੀਡੀਆ ਨੇ ਜਦ ਆਈਜੀ ਛੀਨਾ ਤੋਂ ਵਿਧਾਇਕ ਵੱਲੋਂ ਲਾਏ ਦੋਸ਼ਾਂ ਬਾਰੇ ਉਨ੍ਹਾਂ ਦਾ ਪੱਖ ਜਾਣਨਾ ਚਾਹਿਆ ਤਾਂ ਉਨ੍ਹਾਂ ਕਿਹਾ ਕਿ ਐਮਐਲਏ ਉੱਚ ਅਧਿਕਾਰੀਆਂ ਤੋਂ ਜਾਂਚ ਕਰਵਾ ਲੈਣ। ਕੈਪਟਨ ਸਰਕਾਰ ਦੇ ਦੋ ਸਾਲ ਲੰਮੇ ਕਾਰਜਕਾਲ ਦੌਰਾਨ ਇਹ ਪਹਿਲਾ ਮੌਕਾ ਹੈ ਜਦ ਵਿਰੋਧੀਆਂ ਤੋਂ ਬਾਅਦ ਪਾਰਟੀ ਦੇ ਹੀ ਵਿਧਾਇਕ ਨੇ ਨਸ਼ਿਆਂ 'ਤੇ ਮੰਦੀ ਕਾਰਗੁਜ਼ਾਰੀ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ।
Download ABP Live App and Watch All Latest Videos
View In Appਉਨ੍ਹਾਂ ਪੁਲਿਸ ’ਤੇ ਦੋਸ਼ ਲਗਾਇਆ ਕਿ ਉਹ ਨਸ਼ਾ ਤਸਕਰਾਂ ਤੋਂ ਰਿਸ਼ਵਤ ਲੈ ਕੇ ਛੱਡ ਦਿੰਦੀ ਹੈ।
ਕੁਲਬੀਰ ਸਿੰਘ ਜ਼ੀਰਾ ਨੇ ਸਮਾਗਮ ਸਥਾਨ ਤੋਂ ਬਾਹਰ ਆ ਕੇ ਕਿਹਾ ਕਿ ਫ਼ਿਰੋਜ਼ਪੁਰ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਜਿਹੇ ਅਧਿਕਾਰੀ ਨਸ਼ੇ ਤੋਂ ਮੁਕਤੀ ਨਹੀਂ ਦਿਵਾ ਸਕਦੇ ਕਿਉਂਕਿ ਉਹ ਅਪਰਾਧੀ ਕਿਸਮ ਦੇ ਲੋਕਾਂ ਦੀ ਮਦਦ ਕਰਦੇ ਹਨ।
ਇਹ ਦੇਖ ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਡੌਰ-ਭੌਰ ਹੋ ਗਏ। ਵਿਧਾਇਕ ਜ਼ੀਰਾ ਨੇ ਆਪਣੇ ਭਾਸ਼ਣ ਦੌਰਾਨ ਹੀ ਮਨਪ੍ਰੀਤ ਬਾਦਲ ਸਾਹਮਣੇ ਨਸ਼ਾ ਤਸਕਰਾਂ ਦੇ ਨਾਂਅ ਵੀ ਬੋਲੇ। ਜ਼ੀਰਾ ਨੇ ਵਿੱਤ ਮੰਤਰੀ ਵੱਲੋਂ ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਜਾਣ ਵਾਲੀ ‘ਸਹੁੰ’ ਨੂੰ ਝੂਠੀ ਸਹੁੰ ਦੱਸਿਆ ਅਤੇ ਨਾਅਰੇ ਲਗਾਉਂਦੇ ਹੋਏ ਸਮਾਗਮ ਦਾ ਬਾਈਕਾਟ ਕੀਤਾ।
ਆਪਣੇ ਸੰਬੋਧਨ ਦੌਰਾਨ ਜ਼ੀਰਾ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਅਤੇ ਮੰਚ ਤੋਂ ਸਾਰਿਆਂ ਸਾਹਮਣੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਤੇ ਉੱਥੋਂ ਚਲੇ ਗਏ।
ਆਪਣੀ ਹੀ ਪਾਰਟੀ ਦੇ ਅਜਿਹੇ ਦਾਅਵੇ ਨਾਲ ਕੈਪਟਨ ਸਰਕਾਰ ਦੀ ਨਸ਼ਿਆਂ ਵਿਰੁੱਧ ਸਖ਼ਤੀ ਦੇ ਦਾਅਵੇ ਵੀ ਠੁੱਸ ਹੁੰਦੇ ਜਾਪਦੇ ਹਨ।
ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿੱਚ ਇਸ ਸਮਾਗਮ ਦਾ ਬਾਈਕਾਟ ਕਰ ਦਿੱਤਾ ਤੇ ਉੱਥੋਂ ਚਲੇ ਗਏ। ਜ਼ੀਰਾ ਨੇ ਦੋਸ਼ ਲਾਇਆ ਕਿ ਸਰਕਾਰ ਤੇ ਪੁਲਿਸ ਨਸ਼ੇ ਖ਼ਤਮ ਕਰਨ ਵਿੱਚ ਸਫ਼ਲ ਨਹੀਂ ਹੋਈ।
ਫ਼ਿਰੋਜ਼ਪੁਰ: ਪੰਜਾਬ ਸਰਕਾਰ ਵੱਲੋਂ ਸਰਪੰਚਾਂ ਨੂੰ ਸਹੁੰ ਚੁੱਕਵਾਉਣ ਲਈ ਵੱਡੇ ਪੱਧਰ 'ਤੇ ਕਰਵਾਏ ਸਮਾਗਮਾਂ ਦੀ ਫੂਕ ਨਸ਼ਿਆਂ ਨੇ ਕੱਢ ਦਿੱਤੀ।
- - - - - - - - - Advertisement - - - - - - - - -