✕
  • ਹੋਮ

ਸ੍ਰੀ ਹਰਿਮੰਦਰ ਸਾਹਿਬ ’ਤੇ ਲੱਗੇ ਸੋਨੇ ਦੀ ਹੋਵੇਗੀ ਧੁਆਈ

ਏਬੀਪੀ ਸਾਂਝਾ   |  23 Jul 2016 11:08 AM (IST)
 ਸ੍ਰੀ ਹਰਿਮੰਦਰ ਸਾਹਿਬ ’ਤੇ ਲੱਗੇ ਸੋਨੇ ਦੀ ਹੋਵੇਗੀ ਧੁਆਈ

ਸ੍ਰੀ ਹਰਿਮੰਦਰ ਸਾਹਿਬ ਦੀ ਮੁੱਖ ਇਮਾਰਤ ’ਤੇ ਲੱਗੇ ਸੋਨੇ ਦੀ ਚਮਕ ਮੱਧਮ ਪੈਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਨੇ ਦੀ ਧੁਆਈ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

1

ਇੰਗਲੈਂਡ ਆਧਾਰਿਤ ਇਸ ਸਿੱਖ ਜਥੇਬੰਦੀ ਵੱਲੋਂ ਹੀ 1999 ਵਿੱਚ ਸੋਨੇ ਦੀ ਸੇਵਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਅਗਲੇ ਡੇਢ ਮਹੀਨੇ ਵਿੱਚ ਧੁਆਈ ਦੀ ਸੇਵਾ ਸ਼ੁਰੂ ਹੋ ਜਾਵੇਗੀ। ਇਹ ਧੁਆਈ ਰੀਠੇ ਦੇ ਪਾਣੀ ਨਾਲ ਕੀਤੀ ਜਾਵੇਗੀ, ਜਿਸ ਨਾਲ ਸੋਨੇ ਦੀ ਮੱਧਮ ਪੈ ਰਹੀ ਚਮਕ ਮੁੜ ਪਰਤ ਆਵੇਗੀ। ਧੁਆਈ ਦੇ ਨਾਲ ਸੋਨੇ ’ਤੇ ਜੰਮੀ ਧੂੜ ਦੀ ਪਰਤ ਵੀ ਹਟ ਜਾਵੇਗੀ।

2

ਪ੍ਰਦੂਸ਼ਣ ਦੀ ਰੋਕਥਾਮ ਦੇ ਉਪਰਾਲੇ ਵਜੋਂ ਹਾਲ ਹੀ ਵਿੱਚ ਇੱਥੇ ਪ੍ਰਦੂਸ਼ਣ ਮਾਪਕ ਯੰਤਰ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦੇ ਅਗਲੇ ਪੜਾਅ ਵਿੱਚ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਯਤਨ ਕੀਤੇ ਜਾਣਗੇ।

3

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਪ੍ਰਦੂਸ਼ਣ ਕਾਰਨ ਮੁੱਖ ਇਮਾਰਤ ’ਤੇ ਲੱਗੇ ਸੋਨੇ ਅਤੇ ਪੱਥਰ ਦਾ ਰੰਗ ਪ੍ਰਭਾਵਿਤ ਹੋ ਰਿਹਾ ਹੈ।

4

ਇਸ ਸਬੰਧੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਬਰਮਿੰਘਮ ਨੂੰ ਸੌਂਪੀ ਗਈ ਹੈ।

5

ਸ੍ਰੀ ਹਰਿਮੰਦਰ ਸਾਹਿਬ ਦੀ ਮੁੱਖ ਇਮਾਰਤ ’ਤੇ ਲੱਗੇ ਸੋਨੇ ਦੀ ਚਮਕ ਮੱਧਮ ਪੈਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਨੇ ਦੀ ਧੁਆਈ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

  • ਹੋਮ
  • Photos
  • ਖ਼ਬਰਾਂ
  • ਸ੍ਰੀ ਹਰਿਮੰਦਰ ਸਾਹਿਬ ’ਤੇ ਲੱਗੇ ਸੋਨੇ ਦੀ ਹੋਵੇਗੀ ਧੁਆਈ
About us | Advertisement| Privacy policy
© Copyright@2026.ABP Network Private Limited. All rights reserved.