✕
  • ਹੋਮ

DSGMC ਚੋਣਾਂ 'ਚ ਬਾਦਲ ਪਰਿਵਾਰ ਗਾਇਬ

ਏਬੀਪੀ ਸਾਂਝਾ   |  09 Feb 2017 12:36 PM (IST)
1

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਸਿਰਸਾ ਦੀ ਹਮਾਇਤ ਲੈਣ 'ਤੇ ਅਕਾਲੀ ਦਲ ਬੁਰੀ ਤਰ੍ਹਾਂ ਘਿਰ ਗਿਆ ਹੈ। ਪਾਰਟੀ ਦੇ ਉਮੀਦਵਾਰਾਂ ਵੱਲੋਂ ਜੋ ਪੋਸਟਰ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਤਸਵੀਰਾਂ ਗ਼ਾਇਬ ਹਨ।

2

ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦਾ ਪੋਸਟਰ

3

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਿੱਲੀ ਦੇ ਲਾਜਪਤ ਨਗਰ ਸੀਟ ਤੋਂ ਉਮੀਦਵਾਰ ਜਸਵੰਤ ਸਿੰਘ ਬਿੱਟੂ ਨੇ ਆਪਣੇ ਪੋਸਟਰ ਉੱਤੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਦੀ ਬਜਾਏ ਮਨਜੀਤ ਸਿੰਘ ਜੀਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀਆਂ ਤਸਵੀਰਾਂ ਲਾਈਆਂ ਹਨ।

4

ਇਸੇ ਤਰ੍ਹਾਂ ਪਾਰਟੀ ਦੇ ਰਮੇਸ਼ ਨਗਰ ਤੋਂ ਮੌਜੂਦਾ ਕਮੇਟੀ ਮੈਂਬਰ ਧਨਵੰਤ ਸਿੰਘ ਦੇ ਪੋਸਟਰਾਂ ਤੋਂ ਬਾਦਲ ਪਰਿਵਾਰ ਦੀਆਂ ਤਸਵੀਰਾਂ ਗ਼ਾਇਬ ਹਨ।

5

ਦਿੱਲੀ ਕਮੇਟੀ ਦੀਆਂ ਚੋਣਾਂ 26 ਫਰਵਰੀ ਨੂੰ ਹੋਣੀਆਂ ਹਨ। ਕਮੇਟੀ ਉੱਤੇ ਕਾਬਜ਼ ਅਕਾਲੀ ਦਲ ਨੇ 46 ਸੀਟਾਂ ਉੱਤੇ ਆਪਣੇ ਉਮੀਦਵਾਰ ਉਤਾਰ ਦਿੱਤੇ ਹਨ।

  • ਹੋਮ
  • Photos
  • ਖ਼ਬਰਾਂ
  • DSGMC ਚੋਣਾਂ 'ਚ ਬਾਦਲ ਪਰਿਵਾਰ ਗਾਇਬ
About us | Advertisement| Privacy policy
© Copyright@2026.ABP Network Private Limited. All rights reserved.