ਕਿਸਾਨਾਂ ਤੇ ਪੁਲਿਸ ਵਿਚਾਲੇ ਖੜਕੀ, ਕਿਸਾਨ ਪਏ ਭਾਰੂ
Download ABP Live App and Watch All Latest Videos
View In Appਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ਦੀ ਕੋਈ ਵੀ ਗੱਲ ਸੁਣਨ ਨੂੰ ਤਿਆਰ ਨਹੀਂ ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਆਪਣੇ ਹੱਕਾਂ ਲਈ ਪੁਲਿਸ ਨਾਲ ਵੀ ਭਿੜਣਾ ਪਿਆ।
ਕਿਸਾਨਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਿਆਸੀ ਸ਼ਹਿ 'ਤੇ ਜ਼ਬਰੀ ਗਰੀਬਾਂ ਦੇ ਮਕਾਨ ਢਾਹੇ ਹਨ, ਉਨ੍ਹਾਂ ’ਤੇ ਪਰਚੇ ਦਰਜ ਕੀਤੇ ਜਾਣ।
ਕਿਸਾਨਾਂ ਨੇ ਪੁਲਿਸ ਦੇ ਡੰਡਿਆਂ ਦੀ ਪ੍ਰਵਾਹ ਕੀਤੇ ਬਿਨਾਂ ਬੈਰੀਗੇਟ ਤੋੜ ਕੇ ਫਿਰੋਜ਼ਪੁਰ, ਲੁਧਿਆਣਾ, ਜਲੰਧਰ ਤੇ ਬਠਿੰਡਾ ਰੇਲਵੇ ਟਰੇਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਉਨ੍ਹਾਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਨਾ ਚੁੱਕਣ ਦੀ ਚੇਤਵਾਨੀ ਦਿੱਤੀ।
ਰੋਹ 'ਚ ਆਏ ਕਿਸਾਨਾਂ ਨੇ ਬੈਰੀਗੇਟ ਤੋੜ ਦਿੱਤੇ ਤੇ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ। ਇਸ ਦੌਰਾਨ ਪੁਲਿਸ ਪ੍ਰਸਾਸ਼ਨ ਵੀ ਕਿਸਾਨਾਂ ਅੱਗੇ ਬੇਵੱਸ ਵਿਖਾਈ ਦਿੱਤਾ।
ਪੁਲਿਸ ਨੇ ਸਾਰਾਗੜ੍ਹੀ ਕੋਲ ਬੈਰੀਗੇਟ ਲਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ ਕੀਤੀ। ਇਸ ਦਰਮਿਆਨ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਟਕਰਾਅ ਹੋ ਗਿਆ।
ਧਰਨੇ ਦੇ ਬਾਵਜੂਦ ਪ੍ਰਸਾਸ਼ਨ ਵੱਲੋਂ ਕਿਸਾਨਾਂ ਦੀਆਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਕਰਕੇ ਵੱਡੀ ਤਦਾਦ 'ਚ ਕਿਸਾਨ ਨੇ ਰੇਲ ਟਰੈਕ ਜਾਮ ਕਰਨ ਦੀ ਕੋਸ਼ਿਸ਼ ਕੀਤੀ।
ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਲਗਾਤਾਰ 16ਵੇਂ ਦਿਨ ਇਨਸਾਫ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫਤਰ ਬਾਹਰ ਧਰਨਾ ਦਿੱਤਾ ਗਿਆ।
- - - - - - - - - Advertisement - - - - - - - - -