✕
  • ਹੋਮ

ਕਿਸਾਨਾਂ ਵੱਲੋਂ ਪੰਜਾਬ ਭਰ 'ਚ ਧਰਨੇ ਮੁਜ਼ਾਹਰੇ

ਏਬੀਪੀ ਸਾਂਝਾ   |  13 Dec 2017 07:56 PM (IST)
1

ਆਗੂਆਂ ਨੇ ਕਿਹਾ ਕਿ ਕਾਂਗਰਸ ਦੀ ਸੂਬਾ ਸਰਕਾਰ ਲਗਾਤਾਰ ਲਾਰੇ ਲਗਾ ਕੇ ਸਮਾਂ ਲੰਘਾ ਰਹੀ ਹੈ ਤੇ ਹੁਣ ਇੱਕ ਵਾਰ ਫਿਰ ਢਾਈ ਏਕੜ ਤਕ ਦੇ ਕਿਸਾਨਾਂ ਦਾ ਸਿਰਫ ਫਸਲੀ ਕਰਜਾ ਮਾਫ ਕਰਨ ਦਾ ਫੈਸਲਾ ਕੀਤਾ ਗਿਆ ਹੈ ਉਹ ਵੀ ਤਿੰਨ ਵਾਰੀਆਂ ਵਿੱਚ ਪਹਿਲੇ ਸਹਿਕਾਰੀ ਬੈਂਕਾਂ ਦਾ ਤੇ ਉਸ ਤੋਂ ਬਾਦ ਸਰਕਾਰੀ ਤੇ ਫੇਰ ਨਿਜੀ ਬੈਂਕਾਂ ਦਾ ਜੋ ਸਰਾਸਰ ਧੋਖਾ ਹੈ।

2

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ ਦੂਜੇ ਪਾਸੇ ਪੰਜਾਬ ਦਾ ਕਿਸਾਨ ਤੇ ਮਜ਼ਦੂਰ ਦਿਨ ਰਾਤ ਖੁਦਕੁਸ਼ੀਆਂ ਕਰ ਰਿਹਾ ਹੈ।

3

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਾਂਗਰਸ ਦੀ ਸੂਬਾ ਸਰਕਾਰ ਚੋਣਾਂ ਤੋਂ ਪਹਿਲਾਂ ਕਰਜਾ ਮਾਫ਼ੀ, ਘਰ ਘਰ ਨੌਕਰੀ, ਸ਼ਗਨ ਤੇ ਪੈਨਸ਼ਨ ਸਕੀਮਾਂ ਵਿਚ ਵਾਧਾ ਤੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜਾ ਤੇ ਨੌਕਰੀ ਆਦਿ ਕੀਤੇ ਵਾਅਦੇ ਪੂਰੇ ਕਰੇ ਨਹੀਂ ਤੇ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵਲੋਂ ਸੰਗਰਸ਼ ਤੇਜ ਕਰਕੇ ਸਰਕਾਰ ਨੂੰ ਵਾਅਦੇ ਪੂਰੇ ਕਰਨ ਲਈ ਮਜਬੂਰ ਕੀਤਾ ਜਾਵੇਗਾ।

4

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਟਿਆਲਾ ਵਿਖੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਮੀਟਿੰਗ ਤੈਅ ਕੀਤੀ ਸੀ ਪਰ ਕਿਸਾਨਾਂ ਨੂੰ ਬਿਨਾ ਦੱਸੇ ਹੀ ਸਰਕਾਰ ਮੀਟਿੰਗ ਤੋਂ ਮੁੱਕਰ ਗਈ।

5

ਪੰਜਾਬ ਭਰ ਵਿੱਚ ਕਿਸਾਨ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।

  • ਹੋਮ
  • Photos
  • ਖ਼ਬਰਾਂ
  • ਕਿਸਾਨਾਂ ਵੱਲੋਂ ਪੰਜਾਬ ਭਰ 'ਚ ਧਰਨੇ ਮੁਜ਼ਾਹਰੇ
About us | Advertisement| Privacy policy
© Copyright@2026.ABP Network Private Limited. All rights reserved.